IMG-LOGO
ਹੋਮ ਪੰਜਾਬ, ਰਾਸ਼ਟਰੀ, ਕੁਵੈਤ 'ਚ ਭਿਆਨਕ ਅੱਗ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ,...

ਕੁਵੈਤ 'ਚ ਭਿਆਨਕ ਅੱਗ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

Admin User - Aug 18, 2026 06:03 PM
IMG

ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਨਾਲ ਸਬੰਧਤ 35 ਸਾਲਾ ਜਗਤਾਰ ਸਿੰਘ ਦੀ ਕੁਵੈਤ ਵਿੱਚ ਵਾਪਰੇ ਇੱਕ ਦਰਦਨਾਕ ਅੱਗ ਹਾਦਸੇ ਦੌਰਾਨ ਮੌਤ ਹੋ ਗਈ। ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਉਹ ਇਸ ਦੀ ਲਪੇਟ ਵਿੱਚ ਆ ਗਿਆ ਅਤੇ ਜਾਨ ਗੁਆ ਬੈਠਾ।

ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੁਵੈਤ ਵਿੱਚ ਪਰਿਵਾਰ ਦੀ ਆਰਥਿਕ ਮਦਦ ਲਈ ਮਿਹਨਤ ਕਰ ਰਿਹਾ ਸੀ। ਉਹ ਆਪਣੇ ਦੋ ਛੋਟੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਵਿਦੇਸ਼ ਗਿਆ ਸੀ ਅਤੇ ਪਰਿਵਾਰ ਨੂੰ ਜਲਦ ਹੀ ਘਰ ਪਰਤਣ ਦੀ ਉਮੀਦ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ, ਰਾਤ ਕਰੀਬ ਇੱਕ ਵਜੇ ਇਮਾਰਤ ਵਿੱਚ ਅੱਗ ਲੱਗਣ ਦਾ ਪਤਾ ਲੱਗਣ ’ਤੇ ਜਗਤਾਰ ਸਿੰਘ ਨੇ ਹੋਰਨਾਂ ਨੌਜਵਾਨਾਂ ਨੂੰ ਜਗਾਇਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਵਿੱਚ ਮਦਦ ਕੀਤੀ। ਕਈ ਲੋਕ ਇਮਾਰਤ ਤੋਂ ਬਾਹਰ ਆ ਗਏ, ਪਰ ਬਾਅਦ ਵਿੱਚ ਕਿਸੇ ਜ਼ਰੂਰੀ ਸਮਾਨ ਕਾਰਨ ਜਗਤਾਰ ਮੁੜ ਉੱਪਰ ਗਿਆ, ਜਿੱਥੇ ਉਹ ਅੱਗ ਦੀ ਲਪੇਟ ਵਿੱਚ ਆ ਗਿਆ।

ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਇਮਾਰਤ ਦਾ ਵੱਡਾ ਹਿੱਸਾ ਇਸ ਦੀ ਲਪੇਟ ਵਿੱਚ ਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਗਤਾਰ ਨੇ ਹੋਰਨਾਂ ਦੀ ਜਾਨ ਬਚਾਉਣ ਵਿੱਚ ਮਦਦ ਕੀਤੀ, ਪਰ ਖੁਦ ਆਪਣੀ ਜਾਨ ਨਹੀਂ ਬਚਾ ਸਕਿਆ।

ਜਗਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਕੁਵੈਤ ਤੋਂ ਪੰਜਾਬ ਲਿਆਂਦਾ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਰੀਤੀ-ਰਿਵਾਜਾਂ ਅਨੁਸਾਰ ਕਰ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.