IMG-LOGO
ਹੋਮ ਪੰਜਾਬ: ਕਮਲ ਕੌਰ ਭਾਬੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ...

ਕਮਲ ਕੌਰ ਭਾਬੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਤਬੀਅਤ; ਅਦਾਲਤੀ ਹੁਕਮਾਂ ਤੋਂ ਬਾਅਦ ਜੇਲ੍ਹ ਤੋਂ ਹਸਪਤਾਲ ਕੀਤਾ ਗਿਆ ਮੁੰਤਕਿਲ

Admin User - Aug 19, 2026 02:58 PM
IMG

ਬਠਿੰਡਾ: ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸਿਹਤ ਸਮੱਸਿਆਵਾਂ ਦੇ ਚੱਲਦਿਆਂ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਅੰਮ੍ਰਿਤਪਾਲ ਨੂੰ ਅਦਾਲਤ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਪੁਲੀਸ ਸੁਰੱਖਿਆ ਹੇਠ ਇਲਾਜ ਲਈ ਲਿਆਂਦਾ ਗਿਆ।


ਮੁਲਜ਼ਮ ਦੇ ਵਕੀਲ ਅਨੁਸਾਰ ਅੰਮ੍ਰਿਤਪਾਲ ਸਿੰਘ ਦੀਆਂ ਦੋਵੇਂ ਗੁਰਦਿਆਂ (ਕਿਡਨੀਆਂ) ਵਿੱਚ ਪੱਥਰੀ ਦੀ ਸ਼ਿਕਾਇਤ ਹੈ, ਜਿਸ ਕਾਰਨ ਉਸ ਨੂੰ ਅਸਹਿ ਦਰਦ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬਚਾਅ ਪੱਖ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਦੇ ਡਾਕਟਰੀ ਇਲਾਜ ਦੇ ਨਿਰਦੇਸ਼ ਜਾਰੀ ਕੀਤੇ ਸਨ। ਫਿਲਹਾਲ ਡਾਕਟਰਾਂ ਦੀ ਟੀਮ ਵੱਲੋਂ ਉਸ ਦੇ ਅਲਟਰਾਸਾਊਂਡ ਅਤੇ ਹੋਰ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਉਸ ਨੂੰ ਹਸਪਤਾਲ 'ਚ ਰੱਖਣ ਜਾਂ ਅੱਗੇ ਰੈਫ਼ਰ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ।


ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਦੀ ਲਾਸ਼ ਜੂਨ 2025 ਵਿੱਚ ਬਠਿੰਡਾ ਵਿਖੇ ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ 'ਚ ਖੜ੍ਹੀ ਕਾਰ ਵਿੱਚੋਂ ਬਰਾਮਦ ਹੋਈ ਸੀ। 9 ਜੂਨ ਨੂੰ ਪ੍ਰਮੋਸ਼ਨਲ ਈਵੈਂਟ ਲਈ ਨਿਕਲੀ ਕੰਚਨ ਦੀ 10 ਜੂਨ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.