ਤਾਜਾ ਖਬਰਾਂ
ਪਟੀਸ਼ਨਕਰਤਾਵਾਂ ਨੇ ਐਡਵੋਕੇਟ ਪਰਮਵੀਰ ਸੰਨੀ ਰਾਹੀਂ ਅਦਾਲਤ ਵਿੱਚ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਬੈਲਟ ਬਾਕਸ ਸਟਰਾਂਗ ਰੂਮਾਂ ਵਿੱਚ ਸੁਰੱਖਿਅਤ ਰੱਖੇ ਗਏ ਸਨ। ਉਨ੍ਹਾਂ ਮੁਤਾਬਕ ਹਾਈਕੋਰਟ ਦੇ ਹੁਕਮਾਂ ਤਹਿਤ ਸਟਰਾਂਗ ਰੂਮਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਸੀ।
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਰਟੀਆਈ ਰਾਹੀਂ ਮਿਲੀ ਵੀਡੀਓ ਵਿੱਚ ਕਥਿਤ ਤੌਰ 'ਤੇ ਗਿਣਤੀ ਤੋਂ ਇੱਕ ਦਿਨ ਪਹਿਲਾਂ ਸਟਰਾਂਗ ਰੂਮ ਖੋਲ੍ਹਣ ਅਤੇ ਬੈਲਟ ਬਾਕਸ ਬਾਹਰ ਕੱਢਣ ਦੀਆਂ ਤਸਵੀਰਾਂ ਦਿਖਾਈ ਦਿੰਦੀਆਂ ਹਨ। ਪਟੀਸ਼ਨਕਰਤਾਵਾਂ ਨੇ ਦਾਅਵਾ ਕੀਤਾ ਕਿ ਕੁਝ ਵਿਅਕਤੀ ਬੈਲਟ ਬਾਕਸਾਂ ਨਾਲ ਛੇੜਛਾੜ ਕਰਦੇ ਅਤੇ ਉਨ੍ਹਾਂ ਦੀਆਂ ਸੀਲਾਂ ਤੋੜਦੇ ਨਜ਼ਰ ਆ ਰਹੇ ਹਨ।
ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਵਾਰਡ ਨੰਬਰ 2 ਅਤੇ 36 ਦੀਆਂ ਚੋਣਾਂ ਨੂੰ ਰੱਦ ਕਰਕੇ ਮੁੜ ਚੋਣ ਕਰਵਾਉਣ ਦੇ ਹੁਕਮ ਦਿੱਤੇ ਜਾਣ। ਇਸ ਤੋਂ ਇਲਾਵਾ ਵੀਡੀਓ ਦੀ ਪੰਜਾਬ ਤੋਂ ਬਾਹਰ ਕਿਸੇ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਅਤੇ ਕਥਿਤ ਧਾਂਦਲੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਹਾਈਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ ਸਰਕਾਰੀ ਧਿਰ ਵੱਲੋਂ ਦਿੱਤਾ ਜਾਣ ਵਾਲਾ ਜਵਾਬ ਅਹਿਮ ਰਹੇਗਾ।
Get all latest content delivered to your email a few times a month.