ਤਾਜਾ ਖਬਰਾਂ
ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਮਨਦੀਪ ਸ਼ਰਮਾ ਨੂੰ ਨੰਗਲ ਕਲਾਂ ਵਿੱਚ ਬੱਸ ਵਿੱਚੋਂ ਉਤਾਰ ਕੇ ਸਰਪੰਚ ਰੇਸ਼ਮ ਸਿੰਘ ਅਤੇ ਉਸਦੇ ਸਾਥੀਆਂ ਨੇ ਕਥਿਤ ਤੌਰ 'ਤੇ ਬੇਰਹਿਮੀ ਨਾਲ ਕੁੱਟਿਆ ਸੀ। ਗੰਭੀਰ ਜ਼ਖਮੀ ਅਮਨਦੀਪ ਦੀ ਬਠਿੰਡਾ ਲਿਜਾਂਦੇ ਸਮੇਂ ਮੌਤ ਹੋ ਗਈ।
ਪੁਲਿਸ ਨੇ ਮਾਮਲੇ ਵਿੱਚ ਸਰਪੰਚ ਰੇਸ਼ਮ ਸਿੰਘ ਜਿੰਦਾ ਸਮੇਤ ਕਰੀਬ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹੁਣ ਤੱਕ ਸਰਪੰਚ ਸਮੇਤ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਅਮਨਦੀਪ ਨੇ ਆਪਣੇ ਬਿਆਨ ਵਿੱਚ ਹਮਲੇ ਪਿੱਛੇ ਸਰਪੰਚੀ ਚੋਣ ਨਾਲ ਜੁੜੀ ਪੁਰਾਣੀ ਰੰਜਿਸ਼ ਨੂੰ ਕਾਰਨ ਦੱਸਿਆ ਸੀ। ਉਸਦੇ ਅਨੁਸਾਰ ਚੋਣਾਂ ਦੌਰਾਨ ਉਸਦੀ ਰੇਸ਼ਮ ਸਿੰਘ ਨਾਲ ਬਹਿਸ ਹੋਈ ਸੀ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ।
ਅਮਨਦੀਪ ਦੀ ਇਲਾਜ ਦੌਰਾਨ ਮੌਤ ਤੋਂ ਬਾਅਦ ਉਸਦੇ ਭਰਾ ਵਰਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜ ਦਿੱਤੀ।
ਐਸਐਸਪੀ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਰਪੰਚ ਰੇਸ਼ਮ ਸਿੰਘ ਜਿੰਦਾ ਖ਼ਿਲਾਫ਼ ਪਹਿਲਾਂ ਵੀ 16 ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਉਸਦੇ ਗ੍ਰਿਫ਼ਤਾਰ ਕੀਤੇ ਦੋ ਸਾਥੀਆਂ ਖ਼ਿਲਾਫ਼ ਦੋ-ਦੋ ਕੇਸ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
Get all latest content delivered to your email a few times a month.