IMG-LOGO
ਹੋਮ ਪੰਜਾਬ: 20 ਅਗਸਤ ਨੂੰ ਤਿੰਨ ਜ਼ਿਲ੍ਹਿਆਂ 'ਚ ਸਥਾਨਕ ਛੁੱਟੀ, ਸਰਕਾਰੀ ਦਫ਼ਤਰਾਂ...

20 ਅਗਸਤ ਨੂੰ ਤਿੰਨ ਜ਼ਿਲ੍ਹਿਆਂ 'ਚ ਸਥਾਨਕ ਛੁੱਟੀ, ਸਰਕਾਰੀ ਦਫ਼ਤਰਾਂ ਤੋਂ ਲੈ ਕੇ ਸਕੂਲ-ਕਾਲਜ ਰਹਿਣਗੇ ਬੰਦ

Admin User - Aug 19, 2026 08:18 PM
IMG

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ—ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ—ਵਿੱਚ 20 ਅਗਸਤ 2026 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਮੁਤਾਬਕ 20 ਅਗਸਤ ਨੂੰ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।

ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਸਥਾਨਕ ਛੁੱਟੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਮਲੇਰਕੋਟਲਾ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਾਲਾਂਕਿ, ਜਿਨ੍ਹਾਂ ਸਕੂਲਾਂ, ਕਾਲਜਾਂ ਜਾਂ ਹੋਰ ਵਿਦਿਅਕ ਸੰਸਥਾਵਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਪ੍ਰੀਖਿਆਵਾਂ ਨਿਰਧਾਰਤ ਹਨ, ਉਨ੍ਹਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਇਹ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੌਂਗੋਵਾਲ ਵਿਖੇ ਹੋਣ ਵਾਲੇ ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.