ਤਾਜਾ ਖਬਰਾਂ
1984 ਦੇ ਸਿੱਖ ਕਤਲੇਆਮ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਦੇਹਾਂਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ 80 ਸਾਲਾ ਸੱਜਣ ਕੁਮਾਰ ਨੂੰ ਤਿਹਾੜ ਜੇਲ੍ਹ ਵਿੱਚ ਹਾਲਤ ਵਿਗੜਨ ਤੋਂ ਬਾਅਦ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿੱਚ ਮੁੱਖ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਸੀ। ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਹ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ।
ਸੂਤਰਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਸਫ਼ਦਰਜੰਗ ਹਸਪਤਾਲ ਪਹੁੰਚਾਇਆ ਗਿਆ ਸੀ, ਪਰ ਹਸਪਤਾਲ ਦੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹੀ ਉੱਥੇ ਲਿਆਂਦਾ ਗਿਆ ਸੀ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਬਾਕੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.