IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ ’ਤੇ ਐਡਵੋਕੇਟ ਧਾਮੀ...

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਰੋਸ

Admin User - Aug 20, 2026 06:31 PM
IMG

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਬੀਤੀ ਰਾਤ ਭੰਨਤੋੜ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਨਾਲ ਜੁੜੀਆਂ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣਾ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਰੋਜ਼ ਵੱਡੀ ਗਿਣਤੀ ਵਿਚ ਸੰਗਤ ਪਹੁੰਚਦੀ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਅਤੇ ਆਵਾਜਾਈ ਲਈ ਅਹਿਮ ਸੇਵਾ ਨਿਭਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਾਹਨਾਂ ਦੀ ਭੰਨਤੋੜ ਕਰਨਾ ਨਾ ਸਿਰਫ਼ ਮੰਦਭਾਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਸਗੋਂ ਇਸ ਨਾਲ ਸੰਗਤ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵਿਘਨ ਪੈਣ ਦਾ ਖ਼ਦਸ਼ਾ ਵੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਆਪਣੇ ਪੱਧਰ ’ਤੇ ਵੀ ਜਾਂਚ ਕਰਵਾਈ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.