ਤਾਜਾ ਖਬਰਾਂ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਸਰਕਾਰ ਦੀਆਂ ਮੁੱਖ ਤਰਜੀਹਾਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨਾ, ਗੈਂਗਸਟਰਵਾਦ ਨੂੰ ਖਤਮ ਕਰਨਾ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਹੋਣਗੀਆਂ। ਉਨ੍ਹਾਂ ਮੌਜੂਦਾ ਸਰਕਾਰ ’ਤੇ ਬੇਅਦਬੀ ਮਾਮਲਿਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ ਦੇ ਦੋਸ਼ ਵੀ ਲਗਾਏ।
ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਘਰ ਵਿੱਚ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਨਹੀਂ ਡਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਹਮੇਸ਼ਾ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਹਿਮਾਇਤੀ ਰਹੀ ਹੈ ਅਤੇ ਵਿਰੋਧੀ ਤਾਕਤਾਂ ਪੰਜਾਬੀਆਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਬਾਦਲ ਨੇ ਪੰਜਾਬ ਸਰਕਾਰ ’ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵਾਪਰੀਆਂ ਘਟਨਾਵਾਂ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਨਸ਼ਾ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ।
ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ’ਤੇ ਭ੍ਰਿਸ਼ਟਾਚਾਰ, ਪੇਪਰ ਲੀਕ ਅਤੇ ਪੰਜਾਬ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਪੰਜਾਬੀਆਂ ’ਤੇ ਆਰਥਿਕ ਬੋਝ ਵਧਦਾ ਜਾ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ 23 ਅਗਸਤ ਤੋਂ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।
ਕਾਨਫਰੰਸ ਦੌਰਾਨ ਅਕਾਲੀ ਆਗੂਆਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਪਾਰਟੀ ਦੀਆਂ ਅਗਲੀਆਂ ਸਿਆਸੀ ਤਰਜੀਹਾਂ ਵੀ ਸਾਹਮਣੇ ਰੱਖੀਆਂ।
Get all latest content delivered to your email a few times a month.