IMG-LOGO
ਹੋਮ ਪੰਜਾਬ, ਰਾਸ਼ਟਰੀ, ਜਰਮਨੀ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਨੇ ਕੀਤੀ...

ਜਰਮਨੀ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ

Admin User - Aug 20, 2026 09:22 PM
IMG

ਅੰਮ੍ਰਿਤਸਰ ਦੇ ਅਜਨਾਲਾ ਹਲਕੇ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਪੰਜਾਬੀ ਨੌਜਵਾਨ ਦੀ ਜਰਮਨੀ ਵਿੱਚ ਭੇਦਭਰੀ ਹਾਲਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਪਰਿਵਾਰ ਮੁਤਾਬਕ ਗੁਰਸਾਹਿਬ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਬਿਹਤਰ ਭਵਿੱਖ ਦੀ ਉਮੀਦ ਨਾਲ ਜਰਮਨੀ ਗਿਆ ਸੀ। ਮੌਤ ਤੋਂ ਕੁਝ ਘੰਟੇ ਪਹਿਲਾਂ ਹੀ ਉਸ ਦੀ ਪਰਿਵਾਰ ਨਾਲ ਫੋਨ ’ਤੇ ਗੱਲਬਾਤ ਹੋਈ ਸੀ। ਉਸ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਅਤੇ ਫਿਰ ਦੁਪਹਿਰ ਲਗਭਗ ਡੇਢ ਵਜੇ ਪੁੱਤਰ ਨਾਲ ਗੱਲ ਹੋਈ ਸੀ।

ਇਸ ਤੋਂ ਬਾਅਦ ਰਾਤ ਸਮੇਂ ਗੁਰਸਾਹਿਬ ਸਿੰਘ ਦੇ ਤਾਇਆ ਪ੍ਰਗਟ ਸਿੰਘ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ। ਅਚਾਨਕ ਆਈ ਇਸ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਰਿਸ਼ਤੇਦਾਰ ਅਤੇ ਪਿੰਡ ਵਾਸੀ ਉਨ੍ਹਾਂ ਨਾਲ ਦੁੱਖ ਸਾਂਝਾ ਕਰ ਰਹੇ ਹਨ।

ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਪੰਜਾਬ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.