ਤਾਜਾ ਖਬਰਾਂ
ਨੋਟਿਸ ਰਾਹੀਂ ਮਜੀਠੀਆ ਨੂੰ ਕਿਹਾ ਗਿਆ ਹੈ ਕਿ ਦੋਸ਼ਾਂ ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼ ਅਤੇ ਹੋਰ ਸਮੱਗਰੀ 24 ਘੰਟਿਆਂ ਦੇ ਅੰਦਰ ਹਟਾਈ ਜਾਵੇ। ਇਸ ਦੇ ਨਾਲ ਹੀ ਜਨਤਕ ਤੌਰ ’ਤੇ ਮੁਆਫੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਰਾਜਬੀਰ ਸਿੰਘ ਘੁੰਮਣ ਨੇ ਮਜੀਠੀਆ ਵੱਲੋਂ ਲਗਾਏ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਵਟਸਐਪ ਚੈਟ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕੋਈ ਠੋਸ ਸਬੂਤ ਜਨਤਕ ਕਰਨ ਦੀ ਚੁਣੌਤੀ ਵੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਨਿਰਧਾਰਤ ਸਮੇਂ ਵਿੱਚ ਸਮੱਗਰੀ ਨਹੀਂ ਹਟਾਉਂਦੇ ਅਤੇ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘੁੰਮਣ ਨੇ ਸਪੱਸ਼ਟ ਕੀਤਾ ਕਿ ਦੋਸ਼ ਸਾਬਤ ਨਾ ਹੋਣ ਦੀ ਸੂਰਤ ਵਿੱਚ ਮਜੀਠੀਆ ਨੂੰ ਜਨਤਕ ਤੌਰ ’ਤੇ ਮੁਆਫੀ ਮੰਗਣੀ ਪਵੇਗੀ, ਨਹੀਂ ਤਾਂ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ।
Get all latest content delivered to your email a few times a month.