IMG-LOGO
ਹੋਮ ਪੰਜਾਬ: ਗੁਰਦਾਸਪੁਰ 'ਚ ਗੈਂਗਸਟਰਾਂ ਦੀ ਦਹਿਸ਼ਤ: 50 ਲੱਖ ਦੀ ਫਿਰੌਤੀ ਨਾ...

ਗੁਰਦਾਸਪੁਰ 'ਚ ਗੈਂਗਸਟਰਾਂ ਦੀ ਦਹਿਸ਼ਤ: 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਸੇਵਾਮੁਕਤ ਕਰਮਚਾਰੀ ਦੇ ਘਰ 'ਤੇ ਤਾਬੜਤੋੜ ਫਾਇਰਿੰਗ; ਸੀਸੀਟੀਵੀ 'ਚ ਕੈਦ ਹੋਏ ਮੁਲਜ਼ਮ

Admin User - Aug 25, 2026 12:40 PM
IMG

ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਵਿਖੇ ਬੀਤੀ ਰਾਤ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਰਣਜੀਤ ਸਾਗਰ ਡੈਮ ਤੋਂ ਸੇਵਾਮੁਕਤ ਕਰਮਚਾਰੀ ਰਾਕੇਸ਼ ਚੰਦਰ ਦੇ ਘਰ 'ਤੇ ਹੋਈ ਇਸ ਗੋਲੀਬਾਰੀ ਦੌਰਾਨ ਅੰਦਰ ਬੈਠਾ ਉਨ੍ਹਾਂ ਦਾ ਪੁੱਤਰ ਵਾਲ-ਵਾਲ ਬਚ ਗਿਆ। ਦੋਵੇਂ ਗੋਲੀਆਂ ਲੱਕੜ ਦੇ ਦਰਵਾਜ਼ੇ ਨੂੰ ਚੀਰਦੀਆਂ ਹੋਈਆਂ ਕਮਰੇ 'ਚ ਪਏ ਬੈੱਡ 'ਤੇ ਜਾ ਲੱਗੀਆਂ, ਜਿਸ ਨਾਲ ਇਲਾਕੇ 'ਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਪੀੜਤ ਰਾਕੇਸ਼ ਚੰਦਰ ਅਨੁਸਾਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਕਿਸੇ ਅਣਪਛਾਤੇ ਗੈਂਗਸਟਰ ਦੀ ਵਟਸਐਪ ਕਾਲ ਆਈ ਸੀ, ਜਿਸ 'ਚ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਪੈਸੇ ਨਾ ਦੇਣ 'ਤੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਫਿਰੌਤੀ ਦੇਣ ਤੋਂ ਇਨਕਾਰ ਕਰਨ 'ਤੇ ਬੀਤੀ ਰਾਤ ਦੋ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਤੋਂ ਤੁਰੰਤ ਬਾਅਦ ਮੁਲਜ਼ਮਾਂ ਨੇ ਦੁਬਾਰਾ ਫੋਨ ਕਰਕੇ ਧਮਕੀ ਦਿੱਤੀ ਕਿ 'ਇਸ ਵਾਰ ਤਾਂ ਬਚਾਅ ਹੋ ਗਿਆ, ਪਰ ਅਗਲੀ ਵਾਰ ਜਾਨੋਂ ਮਾਰ ਦਿਆਂਗੇ।'


ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਸ਼ਹਿਬਾਜ਼ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੂੰ ਇਲਾਕੇ 'ਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਤੋਂ ਮਹੱਤਵਪੂਰਨ ਫੁਟੇਜ ਮਿਲੀ ਹੈ, ਜਿਸ ਵਿੱਚ ਦੋ ਨੌਜਵਾਨ ਫਾਇਰਿੰਗ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵਟਸਐਪ ਕਾਲ ਦੀ ਟ੍ਰੇਸਿੰਗ ਦੇ ਨਾਲ-ਨਾਲ ਸੀਸੀਟੀਵੀ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.