IMG-LOGO
ਹੋਮ ਪੰਜਾਬ, ਰਾਸ਼ਟਰੀ, ਰਾਮ ਰਹੀਮ ਨੂੰ 17ਵੀਂ ਵਾਰ ਮਿਲੀ ਫਰਲੋ 'ਤੇ ਉੱਠੇ ਸਵਾਲ:...

ਰਾਮ ਰਹੀਮ ਨੂੰ 17ਵੀਂ ਵਾਰ ਮਿਲੀ ਫਰਲੋ 'ਤੇ ਉੱਠੇ ਸਵਾਲ: 'ਆਪ' ਵਿਧਾਇਕ ਜਿੰਪਾ ਨੇ ਜਤਾਈ ਹੈਰਾਨੀ; ਕੋਰਟ ਤੋਂ ਅਜਿਹੇ ਗੰਭੀਰ ਮਾਮਲਿਆਂ 'ਚ ਰਾਹਤ ਨਾ ਦੇਣ...

Admin User - Aug 25, 2026 12:55 PM
IMG

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਇੱਕ ਵਾਰ ਫਿਰ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਸਾਲ 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਉਣ 'ਤੇ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਖ਼ਤ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਆਖਿਆ ਕਿ ਬਾਰ-ਬਾਰ ਦਿੱਤੀ ਜਾ ਰਹੀ ਇਸ ਰਾਹਤ ਨਾਲ ਆਮ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਪ੍ਰਭਾਵਿਤ ਹੁੰਦਾ ਹੈ।


'ਆਪ' ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇੱਕ ਅਧਿਆਤਮਿਕ ਅਹੁਦੇ 'ਤੇ ਬੈਠੇ ਵਿਅਕਤੀ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਸਾਬਤ ਹੋਣਾ ਆਪਣੇ ਆਪ 'ਚ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਬਾਰ-ਬਾਰ ਰਿਹਾਈ ਮਿਲਣਾ 'ਰਾਜਨੀਤਿਕ ਪੈਰੋਲ' ਵੱਲ ਇਸ਼ਾਰਾ ਕਰਦਾ ਹੈ। ਜਿੰਪਾ ਨੇ ਅਦਾਲਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਸੰਗੀਨ ਅਪਰਾਧਾਂ ਵਿੱਚ ਲਿਪਤ ਵਿਅਕਤੀਆਂ ਦੀ ਪੈਰੋਲ ਜਾਂ ਫਰਲੋ 'ਤੇ ਪੂਰਨ ਰੋਕ ਲਗਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਕਾਨੂੰਨ ਦੀ ਪ੍ਰਭਾਵਸ਼ਾਲਤਾ ਬਣੀ ਰਹੇ।


ਜ਼ਿਕਰਯੋਗ ਹੈ ਕਿ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਮੰਗਲਵਾਰ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਹੋ ਕੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਪਹੁੰਚ ਗਿਆ ਹੈ। ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ 10-10 ਸਾਲ ਦੀਆਂ ਦੋ ਵੱਖ-ਵੱਖ ਸਜ਼ਾਵਾਂ ਸੁਣਾਈਆਂ ਸਨ। ਇਸ ਤੋਂ ਪਹਿਲਾਂ ਮਈ ਮਹੀਨੇ 'ਚ ਵੀ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.