ਤਾਜਾ ਖਬਰਾਂ
ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ ਜਾਮਨਗਰ ਏਅਰ ਫੋਰਸ ਸਟੇਸ਼ਨ ਵਿੱਚ ਐਲਏਸੀ ਆਟੋ ਟੈਕ ਵਜੋਂ ਤਾਇਨਾਤ ਸਨ। 23 ਅਗਸਤ ਦੀ ਸ਼ਾਮ ਕਰੀਬ 6:30 ਵਜੇ ਉਨ੍ਹਾਂ ਨੇ ਆਪਣੀ ਮਾਤਾ ਨਾਲ ਫੋਨ ’ਤੇ ਗੱਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਸੀ ਕਿ ਉਹ ਆਪਣੀ ਪਤਨੀ ਨਾਲ ਮਾਰਕੀਟ ਜਾ ਰਹੇ ਹਨ। ਫੋਨ ’ਤੇ ਹੋਈ ਇਹ ਗੱਲਬਾਤ ਪਰਿਵਾਰ ਲਈ ਆਖਰੀ ਸਾਬਤ ਹੋਈ।
ਕੁਝ ਸਮੇਂ ਬਾਅਦ ਹੀ ਪਰਿਵਾਰ ਨੂੰ ਜਾਮਨਗਰ ਵਿੱਚ ਵਾਪਰੇ ਹਾਦਸੇ ਦੀ ਦੁਖਦਾਈ ਸੂਚਨਾ ਮਿਲੀ। ਏਅਰ ਫੋਰਸ ਦੇ ਅਧਿਕਾਰੀਆਂ ਅਤੇ ਜਾਮਨਗਰ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ।
ਦੋਵਾਂ ਦੀਆਂ ਮ੍ਰਿਤਕ ਦੇਹਾਂ ਸਮਾਣਾ ਪਹੁੰਚਣ ਤੋਂ ਬਾਅਦ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਅੰਤਿਮ ਰਸਮਾਂ ਅਦਾ ਕੀਤੀਆਂ ਗਈਆਂ। ਅੰਤਿਮ ਸੰਸਕਾਰ ਤੋਂ ਪਹਿਲਾਂ ਅੰਬਾਲਾ ਤੋਂ ਪਹੁੰਚੇ ਏਅਰ ਫੋਰਸ ਦੇ ਅਧਿਕਾਰੀਆਂ ਨੇ ਜਵਾਨ ਗੁਰਜਿੰਦਰ ਸਿੰਘ ਨੂੰ ਸਨਮਾਨ ਵਜੋਂ ਸਲਾਮੀ ਦਿੱਤੀ।
ਇਸ ਤੋਂ ਬਾਅਦ ਗੁਰਜਿੰਦਰ ਸਿੰਘ ਦੇ ਪਿਤਾ ਗੁਰਮੀਤ ਸਿੰਘ ਨੇ ਆਪਣੇ ਪੁੱਤਰ ਅਤੇ ਨੂੰਹ ਨੂੰ ਅੰਤਿਮ ਅਗਨੀ ਦਿੱਤੀ। ਇਸ ਮੌਕੇ ਪੂਰਾ ਮਾਹੌਲ ਗਮਗੀਨ ਹੋ ਗਿਆ ਅਤੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਨਮ ਰਹੀਆਂ।
ਮਾਂ ਨੇ ਭਰੇ ਮਨ ਨਾਲ ਦੱਸਿਆ ਕਿ ਪੁੱਤਰ ਨਾਲ ਫੋਨ ’ਤੇ ਗੱਲਬਾਤ ਹੋਣ ਤੋਂ ਕੁਝ ਹੀ ਸਮੇਂ ਬਾਅਦ ਉਨ੍ਹਾਂ ਨੂੰ ਉਸ ਦੇ ਹਾਦਸੇ ਦੀ ਖ਼ਬਰ ਮਿਲੀ। ਪੁੱਤਰ ਅਤੇ ਨੂੰਹ ਦੀ ਇਕੱਠਿਆਂ ਹੋਈ ਮੌਤ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।
Get all latest content delivered to your email a few times a month.