IMG-LOGO
ਹੋਮ ਪੰਜਾਬ: ਫਿਰੋਜ਼ਪੁਰ ‘ਚ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, 44.5 ਕਿਲੋ...

ਫਿਰੋਜ਼ਪੁਰ ‘ਚ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, 44.5 ਕਿਲੋ ਹੈਰੋਇਨ ਤੇ 3 ਕਿਲੋ ‘ਆਈਸ’ ਡਰੱਗ ਬਰਾਮਦ

Admin User - Aug 25, 2026 06:31 PM
IMG

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਏਜੰਸੀਆਂ ਨੇ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ‘ਆਈਸ’ ਡਰੱਗ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਜਾਣਕਾਰੀ ਮੁਤਾਬਕ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਏ ਜਾਣ ਸਬੰਧੀ ਖਾਸ ਇਨਪੁਟ ਮਿਲਿਆ ਸੀ। ਇਸ ਸੂਚਨਾ ਦੇ ਆਧਾਰ ’ਤੇ ਬੀਐਸਐਫ ਦੇ ਸਹਿਯੋਗ ਨਾਲ ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

ਸਾਂਝੀ ਟੀਮ ਨੇ ਖੇਤਾਂ ਵਿੱਚ ਬਾਰੀਕੀ ਨਾਲ ਤਲਾਸ਼ੀ ਲਈ, ਜਿਸ ਦੌਰਾਨ ਤਸਕਰੀ ਲਈ ਲਿਆਂਦੀ ਗਈ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਹੋਈ। ਬਰਾਮਦ ਕੀਤੀ ਗਈ ਖੇਪ ਵਿੱਚ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ‘ਆਈਸ’ ਡਰੱਗ ਸ਼ਾਮਲ ਹੈ। ਇਸ ਬਰਾਮਦਗੀ ਨੂੰ ਸਰਹੱਦ ਪਾਰ ਸਰਗਰਮ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਅਹਿਮ ਕਾਰਵਾਈ ਮੰਨਿਆ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਫਾਜ਼ਿਲਕਾ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਲਈ ਅਗਲੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਕਿਸ ਨੇ ਭੇਜੀ, ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ ਅਤੇ ਇਸ ਪਿੱਛੇ ਸਰਹੱਦ ਪਾਰ ਬੈਠੇ ਹੈਂਡਲਰ ਕੌਣ ਹਨ। ਇਸ ਦੇ ਨਾਲ ਹੀ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾ ਰਹੀ ਹੈ। ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਅਤੇ ਨਾਰਕੋ-ਕ੍ਰਾਈਮ ਖ਼ਿਲਾਫ਼ ਪੁਲਿਸ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕਾਰਵਾਈ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.