ਤਾਜਾ ਖਬਰਾਂ
ਚੰਡੀਗੜ੍ਹ, 26 ਅਗਸਤ 2026-
ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ (ਰਜਿ.), ਪੰਜਾਬ ਦੇ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਸਰਬਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 27 ਅਗਸਤ 2026 ਨੂੰ ਦਿੱਤੇ ਗਏ ਮੁਕੰਮਲ ਬੰਦ ਦੇ ਸੱਦੇ ਦਾ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ (ਰਜਿ.), ਪੰਜਾਬ ਵੱਲੋਂ ਪੂਰਨ ਸਮਰਥਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ 27 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁਕੰਮਲ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਇਸ ਸੱਦੇ ਨੂੰ ਸਫਲ ਬਣਾਉਣ ਲਈ ਸਮੁੱਚੇ ਆਈ. ਟੀ. ਆਈ. ਵਿਭਾਗ ਦੇ ਕਰਮਚਾਰੀ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣਗੇ ਅਤੇ ਵਿਭਾਗ ਦੇ ਸਾਰੇ ਦਫ਼ਤਰਾਂ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ।
ਪ੍ਰਧਾਨ ਦਵਿੰਦਰ ਸਿੰਘ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਸਮੂਹ ਆਈ. ਟੀ. ਆਈ. ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ 27 ਅਗਸਤ ਦੇ ਮੁਕੰਮਲ ਬੰਦ ਅਤੇ ਹੜਤਾਲ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੰਘਰਸ਼ ਨੂੰ ਸਫਲ ਬਣਾਉਣ।
Get all latest content delivered to your email a few times a month.