IMG-LOGO
ਹੋਮ ਪੰਜਾਬ: ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ 27 ਅਗਸਤ ਤੋਂ ਗੁਰਦੁਆਰਿਆਂ...

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ 27 ਅਗਸਤ ਤੋਂ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

Admin User - Aug 26, 2026 08:52 PM
IMG

ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਉਨ੍ਹਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ। SGPC ਦੇ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸਵੇਰੇ 10 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ।

ਕਾਹਲਵਾਂ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ। ਉਨ੍ਹਾਂ ਦੇ ਅਨੁਸਾਰ, ਇਨ੍ਹਾਂ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਕੌਮ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

SGPC ਸਕੱਤਰ ਨੇ ਦੱਸਿਆ ਕਿ 27 ਅਗਸਤ ਨੂੰ ਆਰੰਭ ਹੋਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਇਸ ਮੌਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਰਿਹਾਈ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।

ਇਸ ਤੋਂ ਇਲਾਵਾ 29 ਅਗਸਤ ਨੂੰ SGPC ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ। ਇਨ੍ਹਾਂ ਪਾਠਾਂ ਉਪਰੰਤ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ।

ਬਲਵਿੰਦਰ ਸਿੰਘ ਕਾਹਲਵਾਂ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਅਤੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਇਕੱਠੇ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਉਪਰਾਲੇ ਰਾਹੀਂ ਬੰਦੀ ਸਿੰਘਾਂ ਦੇ ਮਾਮਲੇ ਪ੍ਰਤੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਇਕਜੁੱਟ ਰੂਪ ਵਿੱਚ ਪ੍ਰਗਟ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.