IMG-LOGO
ਹੋਮ ਪੰਜਾਬ, ਰਾਸ਼ਟਰੀ, ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਇੱਕ ਪੁੱਤਰ ਗੰਭੀਰ ਜ਼ਖ਼ਮੀ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਇੱਕ ਪੁੱਤਰ ਗੰਭੀਰ ਜ਼ਖ਼ਮੀ

Admin User - Aug 26, 2026 09:01 PM
IMG

ਬੁੱਧਵਾਰ ਸਵੇਰੇ ਕਾਤਰੋਂ ਤੋਂ ਘਨੌਰੀ ਕਲਾਂ ਵਿਚਕਾਰ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ’ਤੇ ਕਹਿਰ ਢਾਹ ਦਿੱਤਾ। ਮੋਟਰਸਾਈਕਲ ’ਤੇ ਧੂਰੀ ਵੱਲ ਜਾ ਰਹੇ ਪਿਓ ਅਤੇ ਉਸ ਦੇ ਦੋ ਪੁੱਤਰਾਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਿਓ ਅਤੇ ਇੱਕ ਪੁੱਤਰ ਦੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਕੁਠਾਲਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ (40) ਆਪਣੇ ਦੋ ਪੁੱਤਰਾਂ ਏਕਮਬੀਰ ਸਿੰਘ (15) ਅਤੇ ਅੰਮ੍ਰਿਤਪਾਲ ਸਿੰਘ (13) ਨਾਲ ਮੋਟਰਸਾਈਕਲ ’ਤੇ ਧੂਰੀ ਵੱਲ ਜਾ ਰਹੇ ਸਨ। ਜਦੋਂ ਉਹ ਕਾਤਰੋਂ ਅਤੇ ਘਨੌਰੀ ਕਲਾਂ ਦੇ ਵਿਚਕਾਰ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਪਰਮਿੰਦਰ ਸਿੰਘ ਅਤੇ ਉਸ ਦੇ 15 ਸਾਲਾ ਪੁੱਤਰ ਏਕਮਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ 13 ਸਾਲਾ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਮਾਤਮ ਛਾ ਗਿਆ। ਇੱਕੋ ਪਰਿਵਾਰ ਦੇ ਪਿਓ ਅਤੇ ਪੁੱਤਰ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਤੋਂ ਬਾਅਦ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.