ਤਾਜਾ ਖਬਰਾਂ
ਆਮ ਜਨਤਾ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਾਨ-ਡੇਅਰੀ ਯਾਨੀ ‘ਐਨਾਲੌਗ ਪਨੀਰ’ ਦੇ ਉਤਪਾਦਨ, ਭੰਡਾਰਨ, ਟਰਾਂਸਪੋਰਟ, ਵੰਡ ਅਤੇ ਵਿਕਰੀ 'ਤੇ ਇੱਕ ਸਾਲ ਲਈ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ-2006 ਦੀ ਧਾਰਾ 30(2)(ਏ) ਤਹਿਤ ਇਹ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ।
ਵਿਭਾਗ ਦੇ ਜੁਆਇੰਟ ਫੂਡ ਕਮਿਸ਼ਨਰ ਅਮਿਤ ਜੋਸ਼ੀ ਅਨੁਸਾਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਹੁਣ ਕੋਈ ਵੀ ਫੂਡ ਬਿਜ਼ਨਸ ਆਪਰੇਟਰ ਇਸ ਪਨੀਰ ਦਾ ਨਿਰਮਾਣ ਜਾਂ ਸਪਲਾਈ ਨਹੀਂ ਕਰ ਸਕੇਗਾ। ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਡੇਅਰੀ ਯੂਨਿਟਾਂ, ਪਨੀਰ ਫੈਕਟਰੀਆਂ, ਹੋਲਸੇਲਰਾਂ, ਕੋਲਡ ਸਟੋਰਾਂ ਅਤੇ ਗੋਦਾਮਾਂ ਦੀ ਸਘਣ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ।
ਕਾਰਵਾਈ ਨੂੰ ਹੋਰ ਅਸਰਦਾਰ ਬਣਾਉਣ ਲਈ ਪਨੀਰ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਵਰਤੇ ਜਾ ਰਹੇ ਪਨੀਰ ਦੇ ਖਰੀਦ ਰਿਕਾਰਡ ਵੀ ਖੰਘਾਲੇ ਜਾਣਗੇ। ਫੂਡ ਸੇਫਟੀ ਟੀਮਾਂ ਨੂੰ ਵੱਖ-ਵੱਖ ਪੱਧਰਾਂ 'ਤੇ ਵਿਸ਼ੇਸ਼ ਨਿਗਰਾਨੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ ਵਿੱਚ ਐਨਾਲੌਗ ਪਨੀਰ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।
Get all latest content delivered to your email a few times a month.