ਤਾਜਾ ਖਬਰਾਂ
ਸਰਕਾਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ-ਆਪਣੇ ਦਫ਼ਤਰਾਂ ਵਿੱਚ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਤੌਰ ’ਤੇ ਬਿਨਾਂ ਕਿਸੇ ਮਨਜ਼ੂਰੀ ਜਾਂ ਜਾਇਜ਼ ਕਾਰਨ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਨੇ ਸਾਫ਼ ਕੀਤਾ ਹੈ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਕਰਮਚਾਰੀਆਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਕਦਮ ਦਾ ਮਕਸਦ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
Get all latest content delivered to your email a few times a month.