IMG-LOGO
ਹੋਮ ਪੰਜਾਬ: ਸੰਗਰੂਰ 'ਚ ਨੂੰਹ ਨੇ ਭਰਾ ਤੇ ਉਸ ਦੇ ਦੋਸਤ ਨਾਲ...

ਸੰਗਰੂਰ 'ਚ ਨੂੰਹ ਨੇ ਭਰਾ ਤੇ ਉਸ ਦੇ ਦੋਸਤ ਨਾਲ ਮਿਲ ਕੇ ਕੀਤਾ ਸੱਸ ਦਾ ਕਤਲ: ਸਰਹਾਣੇ ਨਾਲ ਮੂੰਹ ਘੁੱਟ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ,...

Admin User - Aug 29, 2026 11:43 AM
IMG

ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ਵਿਖੇ ਨੂੰਹ ਵੱਲੋਂ ਆਪਣੀ ਹੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਨੂੰਹ ਨੇ ਆਪਣੇ ਭਰਾ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ। ਥਾਣਾ ਚੀਮਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੂੰਹ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ।


ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (DSP) ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਜਗਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 25 ਅਗਸਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਅਨੁਸਾਰ 24 ਜੁਲਾਈ ਨੂੰ ਨੂੰਹ ਜਸਵੀਰ ਕੌਰ ਨੇ ਆਪਣੇ ਭਰਾ ਗੁਰਵਿੰਦਰ ਸਿੰਘ ਅਤੇ ਉਸ ਦੇ ਦੋਸਤ ਹਰਮਨਦੀਪ ਸਿੰਘ ਨਾਲ ਮਿਲ ਕੇ ਬਲਜੀਤ ਕੌਰ ਦਾ ਸਰਹਾਣੇ ਅਤੇ ਤੌਲੀਏ ਨਾਲ ਮੂੰਹ ਘੁੱਟ ਕੇ ਕਤਲ ਕਰ ਦਿੱਤਾ ਸੀ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਸਮੇਂ ਵਰਤਿਆ ਗਿਆ ਸਰਹਾਣਾ ਅਤੇ ਅਪਰਾਧ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਤਿੰਨੋਂ ਦੋਸ਼ੀ ਪੁਲਿਸ ਰਿਮਾਂਡ 'ਤੇ ਹਨ ਅਤੇ ਪੁਲਿਸ ਵੱਲੋਂ ਇਸ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਜਾਣਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.