IMG-LOGO
ਹੋਮ ਰਾਸ਼ਟਰੀ, ਹਰਿਆਣਾ, ਹਰਿਆਣਵੀ ਗਾਇਕ ਅੰਕਿਤ ਬਾਲੀਅਨ ਦੇ ਕਤਲ ਤੋਂ ਬਾਅਦ ਭੜਕਿਆ ਗੁੱਸਾ:...

ਹਰਿਆਣਵੀ ਗਾਇਕ ਅੰਕਿਤ ਬਾਲੀਅਨ ਦੇ ਕਤਲ ਤੋਂ ਬਾਅਦ ਭੜਕਿਆ ਗੁੱਸਾ: AICWA ਨੇ ਯੋਗੀ ਆਦਿੱਤਿਆਨਾਥ ਤੋਂ ਮੰਗਿਆ ਇਨਸਾਫ਼, ਪਰਿਵਾਰ ਵੱਲੋਂ ਪੁਲਿਸ ਕਾਰਵਾਈ 'ਤੇ ਸਵਾਲ

Admin User - Aug 29, 2026 12:00 PM
IMG

ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਅਨ (32) ਦੇ ਹੋਏ ਸ਼ਰੇਆਮ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ਅਤੇ ਗੁੱਸੇ ਦਾ ਮਾਹੌਲ ਹੈ। ਬੁੱਧਵਾਰ ਸ਼ਾਮ ਨੂੰ ਜਿਮ ਤੋਂ ਬਾਹਰ ਨਿਕਲਦੇ ਸਮੇਂ ਚਾਰ ਹਥਿਆਰਬੰਦ ਹਮਲਾਵਰਾਂ ਨੇ ਅੰਕਿਤ 'ਤੇ ਤਾਬੜਤੋੜ ਫ਼ਾਇਰਿੰਗ ਕਰਦਿਆਂ ਲਗਭਗ 18 ਤੋਂ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਸਿਰ 'ਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਸ਼ ਸੜਕ 'ਤੇ ਰੱਖ ਕੇ ਧਰਨਾ ਦਿੱਤਾ।


ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। AICWA ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਉੱਚ-ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਕਿਹਾ ਕਿ ਅਪਰਾਧਿਕ ਤੱਤਾਂ ਦੀ ਵਧਦੀ ਦਲੇਰੀ ਚਿੰਤਾਜਨਕ ਹੈ ਅਤੇ ਇਸ ਕਤਲ ਵਿੱਚ ਸ਼ਾਮਲ ਮਾਫ਼ੀਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


ਘਟਨਾ ਦੇ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਅੰਕਿਤ ਦੇ ਪਿਤਾ ਸਤਵੀਰ ਸਿੰਘ ਨੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਦੱਸਣਯੋਗ ਹੈ ਕਿ "ਭਾਰੀ ਕੋਰਟ ਮੈਂ ਗੋਲੀ ਮਾਰੇਂਗੇ ਮੇਰੀ ਜਾਨ" ਗੀਤ ਨਾਲ ਮਸ਼ਹੂਰੀ ਹਾਸਲ ਕਰਨ ਵਾਲੇ ਅੰਕਿਤ ਦੇ ਇੰਸਟਾਗ੍ਰਾਮ 'ਤੇ 4.4 ਲੱਖ ਤੋਂ ਵੱਧ ਫਾਲੋਅਰਜ਼ ਸਨ। ਆਪਣੀ ਮੌਤ ਤੋਂ ਮਹਿਜ਼ ਦੋ ਘੰਟੇ ਪਹਿਲਾਂ ਉਸ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਗਾ ਰਿਹਾ ਸੀ। ਪੁਲਿਸ ਫਿਲਹਾਲ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.