IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

Admin User - Aug 29, 2026 06:49 PM
IMG

ਚੰਡੀਗੜ੍ਹ, 29 ਅਗਸਤ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।

ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।

ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.