IMG-LOGO
ਹੋਮ ਪੰਜਾਬ: ਮੋਗਾ 'ਚ ਦਿਲ ਕੰਬਾਊ ਹਾਦਸਾ: ਟਰੈਕਟਰ-ਟਰਾਲੀ ਬੈਕ ਕਰਦੇ ਸਮੇਂ ਹੇਠਾਂ...

ਮੋਗਾ 'ਚ ਦਿਲ ਕੰਬਾਊ ਹਾਦਸਾ: ਟਰੈਕਟਰ-ਟਰਾਲੀ ਬੈਕ ਕਰਦੇ ਸਮੇਂ ਹੇਠਾਂ ਆਇਆ 3 ਸਾਲਾ ਮਾਸੂਮ, ਮੌਕੇ 'ਤੇ ਹੀ ਮੌਤ; ਮਾਪਿਆਂ ਦਾ ਇਕਲੌਤਾ ਪੁੱਤ ਸੀ ਗੱਗਨਦੀਪ

Admin User - Aug 30, 2026 11:35 AM
IMG

ਜ਼ਿਲ੍ਹਾ ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਰੇੜਵਾਂ ਤੋਂ ਇੱਕ ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਇੱਕ 3 ਸਾਲਾ ਮਾਸੂਮ ਬੱਚੇ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਅਣਹੋਣੀ ਤੋਂ ਬਾਅਦ ਪੂਰੇ ਇਲਾਕੇ ਅਤੇ ਪਿੰਡ 'ਚ ਮਾਤਮ ਦਾ ਮਾਹੌਲ ਛਾ ਗਿਆ ਹੈ।


ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੀ ਪਛਾਣ 3 ਸਾਲਾ ਗੱਗਨਦੀਪ ਸਿੰਘ ਵਜੋਂ ਹੋਈ ਹੈ, ਜੋ ਆਪਣੇ ਨਾਨਕੇ ਪਿੰਡ ਰੇੜਵਾਂ ਵਿਖੇ ਰਹਿ ਰਿਹਾ ਸੀ। ਘਟਨਾ ਵੇਲੇ ਬੱਚੇ ਦਾ ਮਾਮਾ ਘਰ ਕੋਲ ਟਰੈਕਟਰ-ਟਰਾਲੀ ਨੂੰ ਬੈਕ ਕਰ ਰਿਹਾ ਸੀ। ਇਸੇ ਦੌਰਾਨ ਅਣਜਾਣਪੁਣੇ 'ਚ ਖੇਡਦਾ ਹੋਇਆ ਗੱਗਨਦੀਪ ਅਚਾਨਕ ਟਰਾਲੀ ਦੇ ਪਿਛਲੇ ਹਿੱਸੇ ਵੱਲ ਆ ਗਿਆ ਅਤੇ ਉਸ ਦੀ ਲਪੇਟ 'ਚ ਆ ਗਿਆ।


ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੱਗਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਅੱਖਾਂ ਸਾਹਮਣੇ ਵਾਪਰੇ ਇਸ ਭਿਆਨਕ ਹਾਦਸੇ ਤੋਂ ਬਾਅਦ ਪਰਿਵਾਰ 'ਚ ਚੀਕ-ਚਿਹਾੜਾ ਪੈ ਗਿਆ। ਇਕਲੌਤੇ ਚਿਰਾਗ ਦੀ ਅਚਾਨਕ ਹੋਈ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਦੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.