IMG-LOGO
ਹੋਮ ਪੰਜਾਬ: ਆਊਟਸੋਰਸ ਸਿਹਤ ਮੁਲਾਜ਼ਮਾਂ ਦਾ ਭਲਕੇ ਪਟਿਆਲਾ 'ਚ ਹੱਲਾ-ਬੋਲ: ਸਿਹਤ ਮੰਤਰੀ...

ਆਊਟਸੋਰਸ ਸਿਹਤ ਮੁਲਾਜ਼ਮਾਂ ਦਾ ਭਲਕੇ ਪਟਿਆਲਾ 'ਚ ਹੱਲਾ-ਬੋਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਘੇਰਨਗੇ ਪੰਜਾਬ ਭਰ ਦੇ ਵਰਕਰ; ਤਿੱਖੇ ਸੰਘਰਸ਼ ਦੀ ਚੇਤਾਵਨੀ

Admin User - Aug 30, 2026 01:52 PM
IMG

ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਆਊਟਸੋਰਸ ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ 31 ਅਗਸਤ (ਸੋਮਵਾਰ) ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।


ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਰਾਜੇਸ਼ ਪਵਾਰ ਨੇ ਦੱਸਿਆ ਕਿ ਆਊਟਸੋਰਸ ਮੁਲਾਜ਼ਮ ਲਗਾਤਾਰ ਅਪਣੀਆਂ ਮੁਸ਼ਕਲਾਂ ਤੋਂ ਸਰਕਾਰ ਨੂੰ ਜਾਣੂ ਕਰਵਾਉਂਦੇ ਆ ਰਹੇ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਆਗੂ ਹਰਪਾਲ ਸਿੰਘ ਟਿਵਾਣਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਪ੍ਰਦਰਸ਼ਨ ਦਾ ਮੁੱਖ ਮਨੋਰਥ ਸੋਈ ਹੋਈ ਸਰਕਾਰ ਦਾ ਧਿਆਨ ਮੁਲਾਜ਼ਮਾਂ ਦੇ ਸ਼ੋਸ਼ਣ ਵੱਲ ਖਿੱਚਣਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਰਕਰ ਪਟਿਆਲਾ ਪਹੁੰਚ ਕੇ ਆਪਣੀ ਆਵਾਜ਼ ਬੁਲੰਦ ਕਰਨਗੇ।


ਪ੍ਰੈੱਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਧਰਨੇ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਗੁਪਤ ਤੇ ਸਖ਼ਤ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਨਾਜਰ ਸਿੰਘ, ਵੀਰਪਾਲ ਕੌਰ, ਡਾ. ਦੀਸ਼ਾ ਛਾਬੜਾ, ਰਮਨਪ੍ਰੀਤ ਕੌਰ, ਜਤਿੰਦਰ ਸਿੰਘ ਅਤੇ ਜਗਮੀਤ ਸਿੰਘ ਸਮੇਤ ਯੂਨੀਅਨ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.