IMG-LOGO
ਹੋਮ ਪੰਜਾਬ: 2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਦਾਅ: ਸੁਖਬੀਰ...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਦਾਅ: ਸੁਖਬੀਰ ਬਾਦਲ ਨੇ ਘਨੌਰ ਤੋਂ ਸਰਬਜੀਤ ਝਿੰਜਰ ਨੂੰ ਐਲਾਨਿਆ ਪਹਿਲਾ ਉਮੀਦਵਾਰ; ਜਿੱਤਣ 'ਤੇ ਵੱਡੀ ਮੰਤਰੀ ਪਦਵੀ...

Admin User - Aug 30, 2026 02:56 PM
IMG

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਤਿਆਰੀਆਂ ਤੇਜ਼ ਕਰਦਿਆਂ ਵੱਡਾ ਸਿਆਸੀ ਧਮਾਕਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗਾਮੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਮ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਘਨੌਰ ਹਲਕੇ ਤੋਂ ਯੂਥ ਆਗੂ ਸਰਬਜੀਤ ਸਿੰਘ ਝਿੰਜਰ 'ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਲਿਆ ਹੈ।


ਹਲਕਾ ਘਨੌਰ ਵਿਖੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਿਆਸੀ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਝਿੰਜਰ ਦੀ ਉਮੀਦਵਾਰੀ 'ਤੇ ਮੋਹਰ ਲਗਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਝਿੰਜਰ ਨੂੰ ਜਿਤਾ ਕੇ ਚੰਡੀਗੜ੍ਹ ਭੇਜਣ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਰਬਜੀਤ ਝਿੰਜਰ ਨੂੰ ਸਰਕਾਰ ਵਿੱਚ ਵਿਸ਼ੇਸ਼ ਅਤੇ ਵੱਡੀ ਜ਼ਿੰਮੇਵਾਰੀ (ਮੰਤਰੀ ਅਹੁਦਾ) ਨਾਲ ਨਵਾਜਿਆ ਜਾਵੇਗਾ।


ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਹੀ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਘਨੌਰ ਹਲਕੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਅਤੇ ਵਿਰੋਧੀ ਧਿਰਾਂ ਨੂੰ ਪਛਾੜਨ ਦੀ ਰਣਨੀਤੀ ਸਾਫ਼ ਕਰ ਦਿੱਤੀ ਹੈ। ਇਸ ਐਲਾਨ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.