IMG-LOGO
ਹੋਮ ਪੰਜਾਬ: ਪਟਿਆਲਾ ਦੇ ਨਾਮੀ ਸਕੂਲ 'ਚ ਫੂਡ ਪੋਇਜ਼ਨਿੰਗ ਦਾ ਖ਼ਦਸ਼ਾ: 5...

ਪਟਿਆਲਾ ਦੇ ਨਾਮੀ ਸਕੂਲ 'ਚ ਫੂਡ ਪੋਇਜ਼ਨਿੰਗ ਦਾ ਖ਼ਦਸ਼ਾ: 5 ਬੱਚੇ ਹਸਪਤਾਲ ਦਾਖਲ; ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਦਿੱਤੇ ਉੱਚ-ਪੱਧਰੀ ਜਾਂਚ ਦੇ ਹੁਕਮ

Admin User - Sep 01, 2026 12:29 PM
IMG

ਸ਼ਹਿਰ ਦੇ ਇੱਕ ਪ੍ਰਸਿੱਧ ਨਿੱਜੀ ਸਕੂਲ ਦੇ ਵਿਦਿਆਰਥੀਆਂ ਦੀ ਅਚਾਨਕ ਤਬੀਅਤ ਵਿਗੜਨ ਨਾਲ ਹੜਕੰਪ ਮਚ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਫੂਡ ਪੋਇਜ਼ਨਿੰਗ (ਖਾਣਾ ਜ਼ਹਿਰੀਲਾ ਹੋਣ) ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਜਾਂਚ ਆਰੰਭਣ ਅਤੇ ਕੁਝ ਹੀ ਘੰਟਿਆਂ ਵਿੱਚ ਵਿਸਥਾਰਤ ਰਿਪੋਰਟ ਸੌਂਪਣ ਦੇ ਹਦਾਇਤਾਂ ਜਾਰੀ ਕੀਤੀਆਂ ਹਨ।


ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਭਾਵਿਤ ਬੱਚਿਆਂ 'ਚੋਂ 5 ਵਿਦਿਆਰਥੀਆਂ ਨੂੰ ਇਲਾਜ ਲਈ ਮਨੀਪਾਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਅਤੇ ਸਥਿਰ ਹੈ। ਇਸ ਤੋਂ ਇਲਾਵਾ ਹਲਕੇ ਲੱਛਣਾਂ ਵਾਲੇ ਬਾਕੀ ਬੱਚਿਆਂ ਨੂੰ ਮੁੱਢਲੀ ਸਹਾਇਤਾ (First Aid) ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਮੰਤਰੀ ਅਨੁਸਾਰ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਵੀ ਵਿਸ਼ੇਸ਼ ਇਲਾਜ ਪ੍ਰਬੰਧ ਮੁਕੰਮਲ ਹਨ, ਪਰ ਬੱਚਿਆਂ ਦਾ ਇਲਾਜ ਕਿੱਥੇ ਕਰਵਾਉਣਾ ਹੈ, ਇਹ ਪੂਰੀ ਤਰ੍ਹਾਂ ਮਾਪਿਆਂ ਦੀ ਮਰਜ਼ੀ 'ਤੇ ਨਿਰਭਰ ਹੈ।


ਮੁੱਢਲੀ ਪੜਤਾਲ ਦਾ ਹਵਾਲਾ ਦਿੰਦਿਆਂ ਸਿਹਤ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਬੱਚੇ ਸਕੂਲ ਤੋਂ ਬਾਹਰ ਗਏ ਸਨ ਅਤੇ ਸੰਭਾਵਨਾ ਹੈ ਕਿ ਉਨ੍ਹਾਂ ਨੇ ਬਾਹਰੋਂ ਕੁਝ ਅਜਿਹਾ ਖਾਧਾ ਜਿਸ ਨਾਲ ਇਹ ਸਮੱਸਿਆ ਆਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਟੀਮਾਂ ਬੱਚਿਆਂ ਵੱਲੋਂ ਖਾਧੇ ਗਏ ਭੋਜਨ, ਸਬੰਧਤ ਦੁਕਾਨ/ਰੇਹੜੀ ਦੇ ਵਾਤਾਵਰਣ ਅਤੇ ਸਫ਼ਾਈ ਪ੍ਰਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨਗੀਆਂ। ਜਾਂਚ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਸ ਘਟਨਾ ਤੋਂ ਬਾਅਦ ਸਿਹਤ ਮੰਤਰੀ ਨੇ ਸੂਬੇ ਦੇ ਸਮੂਹ ਸਕੂਲਾਂ ਅਤੇ ਕੈਂਟੀਨਾਂ 'ਚ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ 'ਤੇ ਸਫ਼ਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬਚਪਨ ਤੋਂ ਹੀ ਖਾਣਾ ਖਾਣ ਤੋਂ ਪਹਿਲਾਂ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਵਰਗੀਆਂ ਆਦਤਾਂ ਪਾਉਣ ਤਾਂ ਜੋ ਅਜਿਹੀਆਂ ਬੀਮਾਰੀਆਂ ਤੋਂ ਬਚਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.