ਤਾਜਾ ਖਬਰਾਂ
ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ 2 ਜਨਵਰੀ 2025 ਨੂੰ ਤਤਕਾਲੀ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਦੇ ਹੁਕਮਾਂ ਤਹਿਤ ਗੁਰਸ਼ੇਰ ਸੰਧੂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਸੀ। ਸਰਕਾਰ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਲਈ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਰਹੀ ਅਤੇ ਇਸ ਕਾਰਨ ਪੰਜਾਬ ਪੁਲਿਸ ਦੀ ਸਾਖ ਨੂੰ ਨੁਕਸਾਨ ਪਹੁੰਚਿਆ।
ਸਰਕਾਰੀ ਹੁਕਮਾਂ ਵਿੱਚ ਸੰਧੂ ਦੀਆਂ ਕਾਰਵਾਈਆਂ ਨੂੰ ਡਿਊਟੀ ਵਿੱਚ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਕਰਾਰ ਦਿੱਤਾ ਗਿਆ ਸੀ। ਨਾਲ ਹੀ ਪੁਲਿਸ ਆਚਰਣ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵੀ ਲਗਾਏ ਗਏ ਸਨ।
ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਕਿਹਾ ਸੀ ਕਿ ਗੁਰਸ਼ੇਰ ਸਿੰਘ ਸੰਧੂ ਨੇ ਚਾਰਜਸ਼ੀਟ ਪ੍ਰਾਪਤ ਕਰਨ ਅਤੇ ਆਪਣੇ ਖ਼ਿਲਾਫ਼ ਚੱਲ ਰਹੀ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ। ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਸੀ।
ਸਰਕਾਰ ਨੇ ਉਨ੍ਹਾਂ ਦੀ ਬਰਖਾਸਤਗੀ ਲਈ ਭਾਰਤੀ ਸੰਵਿਧਾਨ ਦੀ ਧਾਰਾ 311 ਤਹਿਤ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕੀਤੀ ਸੀ। ਹੁਣ ਹਾਈ ਕੋਰਟ ਵੱਲੋਂ ਬਰਖਾਸਤਗੀ ਦੇ ਹੁਕਮ ਰੱਦ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।
Get all latest content delivered to your email a few times a month.