IMG-LOGO
ਹੋਮ ਪੰਜਾਬ: ਸੰਗਰੂਰ ‘ਚ 45 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ 1...

ਸੰਗਰੂਰ ‘ਚ 45 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ 1 ਕਿਲੋਮੀਟਰ ਸੜਕ, ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ ਉਦਘਾਟਨ

Admin User - Sep 02, 2026 05:25 PM
IMG

ਸੰਗਰੂਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਸੰਗਰੂਰ-ਹਰੇੜੀ ਸੜਕ ਦੇ ਕਰੀਬ 1 ਕਿਲੋਮੀਟਰ ਹਿੱਸੇ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਰਵਾਈ ਗਈ। ਇਸ ਪ੍ਰੋਜੈਕਟ ’ਤੇ ਲਗਭਗ 45 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਭਰਾਜ ਨੇ ਦੱਸਿਆ ਕਿ ਸੂਏ ਤੋਂ ਨਗਰ ਨਿਗਮ ਦੀ ਹੱਦ ਤੱਕ ਸੜਕ ਨੂੰ ਬੀਐੱਮ ਅਤੇ ਪੀਸੀ ਦੀਆਂ ਦੋ ਪਰਤਾਂ ਨਾਲ ਪੱਕਾ ਕੀਤਾ ਜਾਵੇਗਾ। ਸੜਕ ਬਣਨ ਨਾਲ ਇਲਾਕੇ ਵਿੱਚ ਆਵਾਜਾਈ ਸੁਚਾਰੂ ਹੋਣ ਦੇ ਨਾਲ-ਨਾਲ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੀ ਰਾਹਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਸੜਕ ’ਤੇ ਥਾਂ-ਥਾਂ ਟੋਏ ਪੈਣ ਅਤੇ ਸੜਕ ਧਸਣ ਕਾਰਨ ਚੰਗਾਲ, ਹਰੇੜੀ ਸਮੇਤ ਕਈ ਪਿੰਡਾਂ ਦੇ ਵਸਨੀਕਾਂ ਅਤੇ ਵਪਾਰੀਆਂ ਨੂੰ ਲੰਬੇ ਸਮੇਂ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਪੂਰਾ ਹੋਣ ਤੋਂ ਬਾਅਦ ਇਸ ਰਸਤੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਬਰਸਾਤ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਬਾਰੇ ਵਿਧਾਇਕ ਨੇ ਕਿਹਾ ਕਿ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪਾਣੀ ਦੀ ਨਿਕਾਸੀ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣਗੇ।

ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦੀਆਂ ਕਰੀਬ 9 ਪ੍ਰਮੁੱਖ ਸੜਕਾਂ ਦੇ ਵਿਕਾਸ ਕਾਰਜਾਂ ’ਤੇ ਵੀ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚ ਮਿਲਟਰੀ ਰੋਡ, ਉੱਭਾਵਾਲ ਰੋਡ, ਰਾਕਸੀ ਰੋਡ ਅਤੇ ਪਟਿਆਲਾ ਰੋਡ ਸਮੇਤ ਹੋਰ ਸੜਕਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪਾਰਕਾਂ, ਐੱਸਟੀਪੀ ਅਤੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਤੇ ਨਾਲੀਆਂ ਨਾਲ ਸਬੰਧਤ ਕੰਮ ਵੀ ਜਲਦ ਮੁਕੰਮਲ ਕਰਵਾਏ ਜਾਣਗੇ। ਵਿਧਾਇਕ ਨੇ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ, ਸਿਹਤ ਅਤੇ ਸਿੱਖਿਆ ਸਮੇਤ ਮੁੱਖ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨ ਲਈ ਕੰਮ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.