IMG-LOGO
ਹੋਮ ਪੰਜਾਬ, ਰਾਸ਼ਟਰੀ, ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Admin User - Sep 02, 2026 09:19 PM
IMG

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤੀਸ਼ ਪੂਨੀਆ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲਾਤ ਬਹੁਤ ਮਾੜੇ ਹਨ ਅਤੇ ਭਾਜਪਾ ਪੰਜਾਬ ਵਿੱਚ ਸ਼ਾਂਤੀ, ਸੁਰੱਖਿਆ ਅਤੇ ਤਰੱਕੀ ਲਈ ਕੰਮ ਕਰਨਾ ਚਾਹੁੰਦੀ ਹੈ।

ਸਤੀਸ਼ ਪੂਨੀਆ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਨ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਵਚਨਬੱਧ ਹੈ।

ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ, ਰਵੀਕਰਨ ਸਿੰਘ ਕਾਹਲੋ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਪਾਲ ਸਿੰਘ ਬੋਨੀ ਅਜਨਾਲਾ ਸਮੇਤ ਕਈ ਭਾਜਪਾ ਆਗੂ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.