IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼: 8 ਪਿਸਤੌਲ...

ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼: 8 ਪਿਸਤੌਲ ਤੇ 103 ਜਿੰਦਾ ਕਾਰਤੂਸਾਂ ਸਮੇਤ 2 ਕਾਬੂ, ਵਿਦੇਸ਼ੀ ਲਿੰਕ ਆਏ ਸਾਹਮਣੇ

Admin User - Sep 03, 2026 01:54 PM
IMG

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 8 ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਅਤੇ 103 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


ਮੁੱਢਲੀ ਜਾਂਚ ਦੌਰਾਨ ਇਹ ਵੱਡਾ ਖੁਲਾਸਾ ਹੋਇਆ ਹੈ ਕਿ ਫੜੇ ਗਏ ਦੋਸ਼ੀ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ ਬੈਠੇ ਤਸਕਰਾਂ ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਗਿਰੋਹ ਸਰਹੱਦ ਪਾਰੋਂ ਆਉਣ ਵਾਲੇ ਵਿਦੇਸ਼ੀ ਬਣਾਵਟ ਦੇ ਅਸਲੇ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਦਾ ਕੰਮ ਕਰਦਾ ਸੀ।


ਇਸ ਸਬੰਧੀ ਥਾਣਾ ਇਸਲਾਮਾਬਾਦ (ਅੰਮ੍ਰਿਤਸਰ) ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕਾਂ (Backward & Forward linkages) ਅਤੇ ਸਰਹੱਦ ਪਾਰ ਦੇ ਸਬੰਧਾਂ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਸ ਗਿਰੋਹ ਨਾਲ ਜੁੜੇ ਹੋਰਨਾਂ ਵਿਅਕਤੀਆਂ ਦੀ ਸ਼ਨਾਖਤ ਲਈ ਵੀ ਛਾਪੇਮਾਰੀ ਜਾਰੀ ਹੈ।


ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰੋਂ ਹੁੰਦੀ ਤਸਕਰੀ 'ਤੇ ਤਿੱਖੀ ਨਜ਼ਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਅਤੇ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.