IMG-LOGO
ਹੋਮ ਰਾਸ਼ਟਰੀ: ਦਿੱਲੀ ਜਲ ਬੋਰਡ ਮਾਮਲਾ: ‘ਆਪ’ ਆਗੂ ਸਤੇਂਦਰ ਜੈਨ ਨੂੰ ਕੋਰਟ...

ਦਿੱਲੀ ਜਲ ਬੋਰਡ ਮਾਮਲਾ: ‘ਆਪ’ ਆਗੂ ਸਤੇਂਦਰ ਜੈਨ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਮਿਲੀ ਜ਼ਮਾਨਤ

Admin User - Sep 03, 2026 02:57 PM
IMG

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਜਲ ਬੋਰਡ ਨਾਲ ਸਬੰਧਤ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਪ੍ਰਵਾਨ ਕਰਦਿਆਂ 2 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤੀਆਂ 'ਤੇ ਰਿਹਾਈ ਦਾ ਹੁਕਮ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਐਂਟੀ ਕੱਰਪਸ਼ਨ ਬਿਊਰੋ (ACB) ਨੇ ਇਸ ਮਾਮਲੇ 'ਚ ਬੇਨਿਯਮੀਆਂ ਅਤੇ ਰਿਸ਼ਵਤਖੋਰੀ ਦੇ ਦੋਸ਼ ਹੇਠ 18 ਅਪ੍ਰੈਲ ਨੂੰ ਜੈਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।


ਸੁਣਵਾਈ ਦੌਰਾਨ ਸਤੇਂਦਰ ਜੈਨ ਦੇ ਵਕੀਲ ਐਨ. ਹਰੀਹਰਨ ਨੇ ਅਦਾਲਤ ਅੱਗੇ ਪੱਖ ਰੱਖਦਿਆਂ ਕਿਹਾ ਕਿ ਕੇਸ ਦਰਜ ਹੋਣ ਦੇ 27 ਮਹੀਨਿਆਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਸੀ। ਇਸ ਪੂਰੇ ਅਰਸੇ ਦੌਰਾਨ ਉਨ੍ਹਾਂ ਦੇ ਮੁਵੱਕਿਲ ਨੂੰ ਸਿਰਫ਼ ਇੱਕ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਦੂਜੀ ਵਾਰ ਆਉਂਦੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਦਸਤਾਵੇਜ਼ੀ ਹੈ, ਜੋ ਪਹਿਲਾਂ ਹੀ ਜਾਂਚ ਏਜੰਸੀਆਂ ਜ਼ਬਤ ਕਰ ਚੁੱਕੀਆਂ ਹਨ। ਦੂਜੇ ਪਾਸੇ, ਏਸੀਬੀ ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਜੈਨ ਆਦਤਨ ਅਪਰਾਧੀ ਹਨ, ਇਸ ਲਈ ਉਨ੍ਹਾਂ ਨੂੰ ਰਾਹਤ ਨਹੀਂ ਮਿਲਣੀ ਚਾਹੀਦੀ।


ਦਿੱਲੀ ਜਲ ਬੋਰਡ ਮਾਮਲੇ ਤੋਂ ਪਹਿਲਾਂ ਵੀ ਸਤੇਂਦਰ ਜੈਨ ਨੂੰ ਈਡੀ ਦੁਆਰਾ ਮਨੀ ਲਾਂਡਰਿੰਗ ਕੇਸ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤਾਜ਼ਾ ਗ੍ਰਿਫ਼ਤਾਰੀ ਉਸ ਵੇਲੇ ਹੋਈ ਸੀ ਜਦੋਂ ਉਹ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਦੇ ਸਹਿ-ਇੰਚਾਰਜ ਵਜੋਂ ਜ਼ੁੰਮੇਵਾਰੀ ਸੰਭਾਲ ਰਹੇ ਸਨ।


ਆਮ ਆਦਮੀ ਪਾਰਟੀ ਨੇ ਇਸ ਕਾਰਵਾਈ ਨੂੰ ਕੇਂਦਰ ਸਰਕਾਰ ਦੀ ਰਾਜਨੀਤਿਕ ਬਦਲਾਖੋਰੀ ਗਰਦਾਨਿਆ ਸੀ। 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦਰ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਸੀ ਕਿ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਝੂਠੇ ਕੇਸ ਬਣਾਏ ਜਾ ਰਹੇ ਹਨ। ਪਾਰਟੀ ਨੇ ਸਪੱਸ਼ਟ ਕੀਤਾ ਕਿ ਸੱਚ ਨੂੰ ਜ਼ਿਆਦਾ ਦੇਰ ਦਬਾਇਆ ਨਹੀਂ ਜਾ ਸਕਦਾ ਅਤੇ ਉਹ ਸੱਤਾ ਦੀ ਦੁਰਵਰਤੋਂ ਖ਼ਿਲਾਫ਼ ਇਸ ਲੜਾਈ ਵਿੱਚ ਆਪਣੇ ਆਗੂਆਂ ਨਾਲ ਚਟਾਨ ਵਾਂਗ ਖੜ੍ਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.