IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

Admin User - Sep 03, 2026 07:57 PM
IMG

ਚੰਡੀਗੜ੍ਹ, 3 ਸਤੰਬਰ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ।

ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ  ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ।

ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦਰ ਬ੍ਰਹਮ ਪ੍ਰਕਾਸ਼ ਨੂੰ ਅਨੁਭਵ ਕਰਨ ਲਈ ਪ੍ਰੇਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁੱਚਾ ਅਧਿਆਤਮਿਕ ਸਬੰਧ ਸਿਰਫ਼ ਸੱਚੀ ਸ਼ਰਧਾ ਅਤੇ ਪੂਜਾ ਰਾਹੀਂ ਹੀ ਪ੍ਰਾਪਤ ਹੋ ਸਕਦਾ ਹੈ।

ਸਪੀਕਰ ਨੇ ਕਿਹਾ, ‘‘ਇਹ ਪਵਿੱਤਰ ਦਿਨ ਸਾਨੂੰ ਉਸ ਅਕਾਲ ਪੁਰਖ ਦਾ ਨਿਰੰਤਰ ਸਿਮਰਨ ਕਰਨ ਅਤੇ ਉਸਦੀ ਯਾਦ ਵਿੱਚ ਆਪਣਾ ਜੀਵਨ ਬਿਤਾਉਣ ਲਈ ਪ੍ਰੇਰਦਾ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾ ਨੇਕ ਇਰਾਦੇ ਰੱਖਣੇ ਚਾਹੀਦੇ ਹਨ ਅਤੇ ਕਦੇ ਵੀ ਕਿਸੇ ਵਿਰੁੱਧ ਨਫ਼ਰਤ, ਈਰਖਾ ਜਾਂ ਮੰਦੀ ਭਾਵਨਾ ਨਹੀਂ ਰੱਖਣੀ ਚਾਹੀਦੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.