IMG-LOGO
ਹੋਮ ਪੰਜਾਬ, ਰਾਸ਼ਟਰੀ, ਕੈਪਟਨ ਅਮਰਿੰਦਰ ਸਿੰਘ ਦੇ ਸਵਾਲਾਂ ਨਾਲ ਭਾਜਪਾ 'ਚ ਹਲਚਲ: PM...

ਕੈਪਟਨ ਅਮਰਿੰਦਰ ਸਿੰਘ ਦੇ ਸਵਾਲਾਂ ਨਾਲ ਭਾਜਪਾ 'ਚ ਹਲਚਲ: PM ਮੋਦੀ ਤੋਂ ਮੰਗਿਆ 'ਦਿਮਾਗੀ ਨਕਸਲੀ' ਸ਼ਬਦ ਦਾ ਸਪੱਸ਼ਟੀਕਰਨ; ਲੋਕਤੰਤਰੀ ਆਜ਼ਾਦੀ ਦੀ ਕੀਤੀ ਵਕਾਲਤ

Admin User - Sep 04, 2026 11:32 AM
IMG

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇੱਕ ਵਿਸ਼ੇਸ਼ ਲੇਖ ਨੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਵਿੱਚ ਨਵੀਂ ਬਹਿਸ ਛੇੜ ਦਿੱਤੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੁਤੰਤਰਤਾ ਦਿਵਸ ਦੇ ਭਾਸ਼ਣ ਦੌਰਾਨ ਵਰਤੇ ਗਏ 'ਦਿਮਾਗੀ ਨਕਸਲੀ' (Urban Naxal) ਸ਼ਬਦ 'ਤੇ ਸਵਾਲ ਚੁੱਕਦਿਆਂ ਕੇਂਦਰ ਸਰਕਾਰ ਤੋਂ ਇਸ ਦੀ ਵਾਸਤਵਿਕ ਪਰਿਭਾਸ਼ਾ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।


ਦੇਸ਼ ਦੇ ਪ੍ਰਮੁੱਖ ਅੰਗਰੇਜ਼ੀ ਅਖ਼ਬਾਰ ਵਿੱਚ ਪ੍ਰਕਾਸ਼ਿਤ ਆਪਣੇ ਲੇਖ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਰਾਸ਼ਟਰੀ ਸੁਰੱਖਿਆ ਅਤੇ ਲੋਕਤੰਤਰੀ ਆਜ਼ਾਦੀ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਦੀ ਸਥਿਤੀ ਨਹੀਂ ਬਣਨੀ ਚਾਹੀਦੀ। ਉਨ੍ਹਾਂ ਜ਼ੋਰ ਦਿੱਤਾ ਕਿ 'ਨਕਸਲ' ਸ਼ਬਦ ਦੀ ਵਰਤੋਂ ਬਹੁਤ ਹੀ ਸੰਜਮ ਅਤੇ ਸਪੱਸ਼ਟਤਾ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਪੁੱਛਿਆ ਕਿ ਸਰਕਾਰ ਦੇ ਨੀਤੀਗਤ ਫ਼ੈਸਲਿਆਂ ਨਾਲ ਅਸਹਿਮਤੀ ਜਤਾਉਣ ਵਾਲੇ ਆਮ ਨਾਗਰਿਕਾਂ ਅਤੇ ਲੋਕਤੰਤਰੀ ਢੰਗ ਨਾਲ ਵਿਰੋਧ ਕਰਨ ਵਾਲਿਆਂ ਨੂੰ ਇਸ ਸ਼੍ਰੇਣੀ ਤੋਂ ਵੱਖ ਰੱਖਣ ਲਈ ਕੀ ਮਾਪਦੰਡ ਤੈਅ ਕੀਤੇ ਗਏ ਹਨ।


ਪੰਜਾਬ 'ਚ ਭਾਜਪਾ ਵੱਲੋਂ ਸਾਰੀਆਂ 117 ਸੀਟਾਂ 'ਤੇ ਇਕੱਲਿਆਂ ਚੋਣ ਲੜਨ ਦੇ ਕੀਤੇ ਗਏ ਐਲਾਨ ਤੋਂ ਤੁਰੰਤ ਬਾਅਦ ਆਪਣੀ ਹੀ ਪਾਰਟੀ ਦੇ ਦਿੱਗਜ ਨੇਤਾ ਵੱਲੋਂ ਚੁੱਕੇ ਗਏ ਇਹ ਸਵਾਲ ਸਿਆਸੀ ਤੌਰ 'ਤੇ ਕਾਫ਼ੀ ਅਹਿਮ ਮੰਨੇ ਜਾ ਰਹੇ ਹਨ। ਕਿਸਾਨੀ ਅੰਦੋਲਨਾਂ ਅਤੇ ਵਿਰੋਧੀ ਧਿਰਾਂ ਦੇ ਤਿੱਖੇ ਤੇਵਰਾਂ ਵਿਚਾਲੇ, ਕੈਪਟਨ ਦਾ ਇਹ ਬਿਆਨ ਭਾਜਪਾ ਲਈ ਸੂਬੇ 'ਚ ਚੋਣ ਜ਼ਮੀਨ ਮਜ਼ਬੂਤ ਕਰਨ ਦੇ ਰਾਹ ਵਿੱਚ ਇੱਕ ਨਵੀਂ ਚੁਣੌਤੀ ਖੜ੍ਹੀ ਕਰ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.