IMG-LOGO
ਹੋਮ ਪੰਜਾਬ: 5 ਕਰੋੜ ਦੀ ਕਥਿਤ ਉਗਰਾਹੀ ਦਾ ਮਾਮਲਾ: ਡਾ. ਗੁਰਪ੍ਰੀਤ ਕੌਰ...

5 ਕਰੋੜ ਦੀ ਕਥਿਤ ਉਗਰਾਹੀ ਦਾ ਮਾਮਲਾ: ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਖ਼ਹਿਰਾ ਤੇ ਮਜੀਠੀਆ ਨੂੰ 24 ਘੰਟਿਆਂ ਦਾ ਕਾਨੂੰਨੀ ਨੋਟਿਸ; ਕਾਂਗਰਸੀ ਵਿਧਾਇਕ ਨੇ ਦਿੱਤੀ...

Admin User - Sep 04, 2026 12:17 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਰੋਧੀ ਧਿਰ ਦੇ ਦੋ ਪ੍ਰਮੁੱਖ ਆਗੂਆਂ—ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਭੇਜੇ ਕਾਨੂੰਨੀ ਨੋਟਿਸਾਂ ਨੇ ਸੂਬੇ ਦੀ ਰਾਜਨੀਤੀ ਵਿੱਚ ਗਰਮਾ-ਗਰਮੀ ਵਧਾ ਦਿੱਤੀ ਹੈ। ਭੇਜੇ ਗਏ ਨੋਟਿਸ ਵਿੱਚ ਦੋਵਾਂ ਆਗੂਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਹਦਾਇਤ ਕੀਤੀ ਗਈ ਹੈ, ਅਜਿਹਾ ਨਾ ਕਰਨ 'ਤੇ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦੀ ਚੇਤਾਵਨੀ ਦਿੱਤੀ ਗਈ ਹੈ।


ਇਹ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਸ਼ੁਰੂ ਹੋਇਆ ਸੀ। ਦਾਅਵਾ ਕੀਤਾ ਗਿਆ ਸੀ ਕਿ ਜਬਰ-ਜ਼ਨਾਹ ਦੇ ਇੱਕ ਕੇਸ 'ਚ ਨਾਮਜ਼ਦ ਮੁੱਖ ਮੁਲਜ਼ਮ ਗੁਰ ਚਾਹਲ ਅਤੇ ਇੱਕ ਕਾਰੋਬਾਰੀ ਖ਼ਿਲਾਫ਼ ਦਰਜ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਬਦਲੇ ਡਾ. ਗੁਰਪ੍ਰੀਤ ਕੌਰ ਵੱਲੋਂ 5 ਕਰੋੜ ਰੁਪਏ ਦੀ ਕਥਿਤ ਮੰਗ ਕੀਤੀ ਗਈ ਸੀ।


ਇਸ ਤੋਂ ਬਾਅਦ 2 ਸਤੰਬਰ ਨੂੰ ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖ਼ਹਿਰਾ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ 'ਤੇ ਕਥਿਤ ਆਡੀਓ-ਵੀਡੀਓ ਰਿਕਾਰਡਿੰਗਾਂ ਜਾਰੀ ਕੀਤੀਆਂ। ਮਜੀਠੀਆ ਨੇ ਦਾਅਵਾ ਕੀਤਾ ਕਿ ਇਨ੍ਹਾਂ ਰਿਕਾਰਡਿੰਗਾਂ 'ਚ ਮੁਲਜ਼ਮ ਦੇ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਾਲੇ ਪੈਸਿਆਂ ਦੇ ਲੈਣ-ਦੇਣ, ਪਟਿਆਲਾ ਜੇਲ੍ਹ 'ਚ ਸਹੂਲਤਾਂ ਅਤੇ ਸੀਐੱਮ ਰਿਹਾਇਸ਼ 'ਤੇ ਮੀਟਿੰਗਾਂ ਦਾ ਜ਼ਿਕਰ ਹੈ। ਉੱਥੇ ਹੀ ਖ਼ਹਿਰਾ ਨੇ ਅਮਰਦੀਪ ਗਰੇਵਾਲ ਨਾਮੀ ਵਿਅਕਤੀ ਦੀ ਕਥਿਤ ਆਡੀਓ ਦਾ ਹਵਾਲਾ ਦਿੰਦਿਆਂ ਸਰਕਾਰ ਅਤੇ ਡੀਜੀਪੀ 'ਤੇ ਸਵਾਲ ਚੁੱਕੇ ਸਨ।


ਦੂਜੇ ਪਾਸੇ ਕਾਂਗਰਸੀ ਆਗੂ ਸੁਖਪਾਲ ਸਿੰਘ ਖ਼ਹਿਰਾ ਨੇ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਖ਼ਹਿਰਾ ਨੇ ਸਪੱਸ਼ਟ ਕੀਤਾ ਕਿ ਉਹ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦੇਣਗੇ। ਉਨ੍ਹਾਂ ਆਖਿਆ ਕਿ ਸਰਕਾਰ ਜਾਂ ਡਾ. ਗੁਰਪ੍ਰੀਤ ਕੌਰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨ ਜਾਂ ਆਪਣੀ 'ਪੁਲਿਸ ਸਟੇਟ' ਰਾਹੀਂ ਜੋ ਵੀ ਕਾਨੂੰਨੀ ਕਦਮ ਚੁੱਕਣਾ ਚਾਹੁੰਦੇ ਹਨ, ਬੇਸ਼ੱਕ ਚੁੱਕ ਲੈਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.