IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ! DSP, SHO ਸਮੇਤ ਸ਼ੇਰੋ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ! DSP, SHO ਸਮੇਤ ਸ਼ੇਰੋ ਮਾਮਲੇ 'ਚ ਕਈਆਂ ਤੇ ਕਾਰਵਾਈ

Admin User - Sep 05, 2026 04:40 PM
IMG

ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲੇ ਝੰਡੇ ਦਿਖਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਸਰਕਾਰ ਵੱਲੋਂ ਸੁਨਾਮ ਦੇ ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਮਾਮਲੇ ਵਿੱਚ ਲਾਪਰਵਾਹੀ ਦੇ ਦੋਸ਼ਾਂ ਤਹਿਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਇੰਸਪੈਕਟਰ ਅਤੇ ਐੱਸਐੱਚਓ ਪ੍ਰਤੀਕ ਜਿੰਦਲ, ਐਸਆਈ ਬਲਜੀਤ ਸਿੰਘ ਅਤੇ ਏਐਸਆਈ ਹਰਪ੍ਰੀਤ ਸਿੰਘ ਸ਼ਾਮਲ ਹਨ।

ਜਾਰੀ ਹੁਕਮਾਂ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪੁਲਿਸ ਲਾਈਨ ਸੰਗਰੂਰ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਨੂੰ ਪੁਲਿਸ ਵਿਭਾਗ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਡਿਊਟੀ ਵਿੱਚ ਕਥਿਤ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਮੋਹਨਜੀਤ ਸਿੰਘ ਸ਼ੇਰੋ ਮਾਮਲਾ ਪਿਛਲੇ ਕੁਝ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਅਤੇ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ। ਹੁਣ ਹੋਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਦੇ ਕੇਂਦਰ ਵਿੱਚ ਆ ਗਿਆ ਹੈ।

ਫਿਲਹਾਲ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਅਗਲੀ ਵਿਭਾਗੀ ਜਾਂਚ ਜਾਂ ਕਿਸੇ ਹੋਰ ਕਾਰਵਾਈ ਸਬੰਧੀ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.