ਤਾਜਾ ਖਬਰਾਂ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਮੇਤ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੇ ਨਾਲ ਕਰਵਾਇਆ ਜਾਣ ਵਾਲਾ ਕੀਰਤਨ ਦਰਬਾਰ ਵੀ ਹੁਣ 8 ਸਤੰਬਰ ਨੂੰ ਹੀ ਆਯੋਜਿਤ ਕੀਤਾ ਜਾਵੇਗਾ। ਸਮਾਗਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।
ਇਸੇ ਤਹਿਤ ਐਸ.ਡੀ.ਐਮ. ਸ਼ੁਭੀ ਆਂਗਰਾ ਵੱਲੋਂ ਵੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪਦਿਆਂ ਸਮਾਗਮ ਦੌਰਾਨ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਐਸ.ਡੀ.ਐਮ. ਨੇ ਕਿਹਾ ਕਿ ਡਰੋਨ ਲਾਈਟ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਦੀਵੀ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
Get all latest content delivered to your email a few times a month.