ਤਾਜਾ ਖਬਰਾਂ
ਨਵੀਂ ਦਿੱਲੀ, 5 ਸਤੰਬਰ-
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਬਾਦਾਂ ਦਿੰਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਵਿੱਚ ਅਧਿਆਪਕਾਂ ਦਾ ਵੱਡਾ ਰੋਲ ਰਿਹਾ ਹੈ। ਕਿਉਂਕਿ ਸਰਕਾਰ ਚੰਗਾ ਇਨਫਰਾਸਟ੍ਰਕਚਰ ਤਾਂ ਦੇ ਸਕਦੀ ਹੈ, ਪਰ ਬੱਚਿਆਂ ਨੂੰ ਮਜ਼ਬੂਤ ਨੀਂਹ ਅਧਿਆਪਕ ਹੀ ਦਿੰਦੇ ਹਨ।
ਸ਼ਨੀਵਾਰ ਨੂੰ ਅਧਿਆਪਕ ਦਿਵਸ ਦੇ ਮੌਕੇ 'ਤੇ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਐਕਸ' 'ਤੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਅਤੇ ਸਾਰੇ ਦੇਸ਼ ਵਾਸੀਆਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਮੇਰੇ ਮਨ ਵਿੱਚ ਅਧਿਆਪਕਾਂ ਪ੍ਰਤੀ ਬਹੁਤ ਸਤਿਕਾਰ ਹੈ। ਦਿੱਲੀ ਅਤੇ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਵਿੱਚ ਅਧਿਆਪਕਾਂ ਦਾ ਹੀ ਸਭ ਤੋਂ ਵੱਡਾ ਯੋਗਦਾਨ ਰਿਹਾ। ਇੱਕ ਸਰਕਾਰ ਸਿਰਫ਼ ਬਿਹਤਰ ਇਨਫਰਾਸਟ੍ਰਕਚਰ ਦੇ ਸਕਦੀ ਹੈ, ਪਰ ਉੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਇੱਕ ਮਜ਼ਬੂਤ ਨੀਂਹ ਅਧਿਆਪਕ ਹੀ ਦਿੰਦੇ ਹਨ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ।
Get all latest content delivered to your email a few times a month.