ਤਾਜਾ ਖਬਰਾਂ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ਇਹ ਅਦਾਲਤ ਕਾਨੂੰਨ ਦੇ ਰਾਜ ਅਨੁਸਾਰ ਚੱਲੇਗੀ। ਕਿਸੇ ਵੀ ਤਰ੍ਹਾਂ ਦੀ ਰਣਨੀਤੀ ਨਾਲ ਇਸ ਸੰਸਥਾ ਨੂੰ ਦਬਾਅ ਹੇਠ ਨਹੀਂ ਲਿਆਂਦਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਕਾਨੂੰਨ ਮੁਤਾਬਕ ਚੱਲਾਂਗੇ। ਅਸੀਂ ਸੰਵਿਧਾਨ ਦੀ ਸਹੁੰ ਚੁੱਕੀ ਹੈ ਅਤੇ ਸਾਨੂੰ ਪਤਾ ਹੈ ਕਿ ਇਸ ਦੀ ਰੱਖਿਆ ਕਿਵੇਂ ਕਰਨੀ ਹੈ।
ਮੁਲਾਜ਼ਮਾਂ ਨੇ ਕੁਝ ਦਿਨ ਪਹਿਲਾਂ ਨਵੀਂ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਜੇ ਤੱਕ ਡੀ.ਏ. ਦਾ ਬਕਾਇਆ ਜਾਰੀ ਨਹੀਂ ਕੀਤਾ ਹੈ। ਮੁਲਾਜ਼ਮਾਂ ਦਾ ਇਹ ਵੀ ਦੋਸ਼ ਹੈ ਕਿ ਸਰਕਾਰ ਨੇ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਪਾਲਣਾ ਰਿਪੋਰਟ (Compliance Report) ਦਾਖ਼ਲ ਨਹੀਂ ਕੀਤੀ।
ਹਾਲਾਂਕਿ, 3 ਦਿਨ ਪਹਿਲਾਂ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਐਲਾਨ ਕੀਤਾ ਸੀ।
Get all latest content delivered to your email a few times a month.