IMG-LOGO
ਹੋਮ ਪੰਜਾਬ: ਬਠਿੰਡਾ ’ਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ, 17 ਵਿਅਕਤੀ ਪਰਿਵਾਰਾਂ...

ਬਠਿੰਡਾ ’ਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ, 17 ਵਿਅਕਤੀ ਪਰਿਵਾਰਾਂ ਸਮੇਤ ਪਾਰਟੀ ’ਚ ਸ਼ਾਮਲ

Admin User - Sep 07, 2026 04:44 PM
IMG

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਸ਼ਮੂਲੀਅਤ ਨੂੰ ਪਾਰਟੀ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਨਵੇਂ ਮੈਂਬਰਾਂ ਨੇ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਬਬਲੀ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਬਬਲੀ ਢਿੱਲੋਂ ਨੇ ਕਿਹਾ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮਸੀ ਮੱਖਣ ਸਿੰਘ ਦੀ ਪ੍ਰੇਰਣਾ ਨਾਲ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਨਵੀਂ ਸ਼ਮੂਲੀਅਤ ਨਾਲ ਇਲਾਕੇ ਵਿੱਚ ਪਾਰਟੀ ਦੀ ਜਥੇਬੰਦਕ ਤਾਕਤ ਹੋਰ ਮਜ਼ਬੂਤ ਹੋਈ ਹੈ ਅਤੇ ਇਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਮਿਲੇਗਾ।

ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਲ ਹਨ।

ਸਮਾਗਮ ਦੌਰਾਨ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ ਅਤੇ ਦਰਸ਼ਨ ਸਿੰਘ ਰੁਮਾਣਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਉਨ੍ਹਾਂ ਨੇ ਵੀ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.