IMG-LOGO
ਹੋਮ ਪੰਜਾਬ: ਮਾਨਸਾ ‘ਚ ਵੱਡਾ ਹਾਦਸਾ: ਵਾਟਰ ਵਰਕਸ ਦੀ ਡਿੱਗੀ ‘ਚ ਡੁੱਬਣ...

ਮਾਨਸਾ ‘ਚ ਵੱਡਾ ਹਾਦਸਾ: ਵਾਟਰ ਵਰਕਸ ਦੀ ਡਿੱਗੀ ‘ਚ ਡੁੱਬਣ ਕਾਰਨ ਮਾਂ ਸਮੇਤ ਦੋ ਮਾਸੂਮ ਬੱਚਿਆਂ ਦੀ ਮੌਤ

Admin User - Sep 07, 2026 09:21 PM
IMG

ਮਾਨਸਾ ਅਧੀਨ ਪੈਂਦੇ ਪਿੰਡ ਭੰਮੇ ਖ਼ੁਰਦ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਵਾਟਰ ਵਰਕਸ ਦੀ ਡਿੱਗੀ ਵਿੱਚ ਡੁੱਬਣ ਕਾਰਨ ਇੱਕ ਔਰਤ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕਾਂ ਦੀ ਪਛਾਣ ਕਰੀਬ 30 ਸਾਲਾ ਸੰਤਰਾ ਦੇਵੀ, ਉਸ ਦੀ 9 ਸਾਲਾ ਧੀ ਸਕੀਨਾ ਅਤੇ 7 ਸਾਲਾ ਪੁੱਤਰ ਅਜੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਭੰਮੇ ਖ਼ੁਰਦ ਵਿੱਚ ਖੇਤਾਂ ਦੀ ਰਾਖੀ ਲਈ ਰਹਿ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਦੀਆਂ ਲਾਸ਼ਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ। ਬਾਅਦ ਵਿੱਚ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਭੇਜਿਆ ਗਿਆ, ਜਿੱਥੇ ਉਨ੍ਹਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਮਨਦੀਪ ਦਹੀਆ ਨੇ ਦੱਸਿਆ ਕਿ ਤਿੰਨ ਮ੍ਰਿਤਕ ਦੇਹਾਂ ਹਸਪਤਾਲ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

ਉੱਧਰ, ਥਾਣਾ ਝੁਨੀਰ ਦੇ ਐੱਸਐੱਚਓ ਭੁਪਿੰਦਰਜੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਂ ਅਤੇ ਦੋਵੇਂ ਬੱਚਿਆਂ ਦੀ ਮੌਤ ਪਾਣੀ ਵਿੱਚ ਡੁੱਬਣ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਤਿੰਨਾਂ ਦੀ ਮੌਤ ਸਿਰਫ਼ ਇੱਕ ਹਾਦਸਾ ਸੀ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਵੀ ਹੋ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.