IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਮਨੋਰੰਜਨ, ਐਮੀ ਵਿਰਕ 'ਤੇ ਫਾਇਰਿੰਗ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹ: ਗਾਇਕ ਦੇ...

ਐਮੀ ਵਿਰਕ 'ਤੇ ਫਾਇਰਿੰਗ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹ: ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਕੀਤਾ ਖੰਡਨ, ਕਿਹਾ— 'ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ'

Admin User - Sep 09, 2026 11:54 AM
IMG

ਕੈਨੇਡਾ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫ਼ਿਲੇ 'ਤੇ ਗੋਲੀਬਾਰੀ ਹੋਣ ਦੇ ਚੱਲ ਰਹੇ ਮਾਮਲੇ ਵਿੱਚ ਇੱਕ ਅਹਿਮ ਮੋੜ ਸਾਹਮਣੇ ਆਇਆ ਹੈ। ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਐਮੀ ਵਿਰਕ ਜਾਂ ਉਨ੍ਹਾਂ ਦੀ ਗੱਡੀ 'ਤੇ ਕੋਈ ਹਮਲਾ ਨਹੀਂ ਹੋਇਆ ਹੈ।


ਐਮੀ ਵਿਰਕ ਦੇ ਪੇਂਡੂ ਪਿਛੋਕੜ ਵਾਲੇ ਪਿੰਡ ਲਾਹੌਰ ਮਾਜਰਾ ਤੋਂ ਗੱਲਬਾਤ ਕਰਦਿਆਂ ਉਨ੍ਹਾਂ ਦੇ ਪਿਤਾ ਕੁਲਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ 'ਚ ਫਾਇਰਿੰਗ ਸਬੰਧੀ ਫੈਲ ਰਹੀਆਂ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਦੱਸਿਆ ਕਿ ਐਮੀ ਵਿਰਕ ਅਤੇ ਉਨ੍ਹਾਂ ਦੇ ਨਾਲ ਮੌਜੂਦ ਸਾਰੇ ਸਾਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।


ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕੈਨੇਡਾ ਦੇ ਐਬਟਸਫੋਰਡ 'ਚ ਸ਼ੋਅ ਤੋਂ ਬਾਅਦ ਗਾਇਕ ਦੇ ਕਾਫ਼ਿਲੇ 'ਤੇ ਕਥਿਤ ਗੋਲੀਬਾਰੀ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਸੰਗੀਤ ਜਗਤ 'ਚ ਚਿੰਤਾ ਦਾ ਮਾਹੌਲ ਬਣ ਗਿਆ ਸੀ। ਹੁਣ ਪਰਿਵਾਰ ਵੱਲੋਂ ਅਧਿਕਾਰਤ ਤੌਰ 'ਤੇ ਸਥਿਤੀ ਸਪੱਸ਼ਟ ਕਰਨ ਤੋਂ ਬਾਅਦ ਇਨ੍ਹਾਂ ਅਫ਼ਵਾਹਾਂ 'ਤੇ ਵਰਾਮ ਲੱਗ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.