IMG-LOGO
ਹੋਮ ਪੰਜਾਬ: ਮੋਹਨਜੀਤ ਕੁੱਟਮਾਰ ਮਾਮਲੇ ’ਤੇ ਪੰਜਾਬੀ ਯੂਨੀਵਰਸਿਟੀ ’ਚ SOI ਦਾ ਪ੍ਰਦਰਸ਼ਨ,...

ਮੋਹਨਜੀਤ ਕੁੱਟਮਾਰ ਮਾਮਲੇ ’ਤੇ ਪੰਜਾਬੀ ਯੂਨੀਵਰਸਿਟੀ ’ਚ SOI ਦਾ ਪ੍ਰਦਰਸ਼ਨ, ਸਰਕਾਰ ਤੋਂ ਜਾਂਚ ਦੀ ਮੰਗ

Admin User - Sep 09, 2026 04:39 PM
IMG

ਮੋਹਨਜੀਤ ਕੁੱਟਮਾਰ ਮਾਮਲੇ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਐਸਓਆਈ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਪਣਾ ਰੋਸ ਜ਼ਾਹਰ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਸਰਕਾਰ ਤੋਂ ਸਵਾਲ ਕਰਨ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਜਾਂਦਾ ਸੀ, ਪਰ ਹੁਣ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨਾਲ ਕਥਿਤ ਤੌਰ ’ਤੇ ਦਬਾਅ ਅਤੇ ਕੁੱਟਮਾਰ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ।

ਵਿਦਿਆਰਥੀਆਂ ਨੇ ਮੋਹਨਜੀਤ ਨਾਲ ਵਾਪਰੀ ਕਥਿਤ ਕੁੱਟਮਾਰ ਦੀ ਘਟਨਾ ਦਾ ਹਵਾਲਾ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਐਸਓਆਈ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਇੱਕ ਬਜ਼ੁਰਗ ਵੱਲੋਂ ਆਪਣੇ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਤੋਂ ਬਾਅਦ ਕਥਿਤ ਤੌਰ ’ਤੇ ਬਣਾਏ ਗਏ ਦਬਾਅ ਅਤੇ ਉਸ ਤੋਂ ਬਾਅਦ ਵਾਪਰੀ ਮੌਤ ਦੇ ਮਾਮਲੇ ਦੀ ਵੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਜਬਰ-ਜਨਾਹ ਨਾਲ ਸਬੰਧਤ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਰਿਸ਼ਵਤ ਲੈ ਕੇ ਕੇਸ ਰਫ਼ਾ-ਦਫ਼ਾ ਕਰਨ ਦੇ ਦੋਸ਼ ਵੀ ਲਗਾਏ ਗਏ। ਉਨ੍ਹਾਂ ਮੁੱਖ ਮੰਤਰੀ ਦੇ ਪਰਿਵਾਰ ਨਾਲ ਜੁੜੇ ਇੱਕ ਵਿਅਕਤੀ ’ਤੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਐਸਓਆਈ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਦੋਸ਼ਾਂ ਨੂੰ ਅਣਦੇਖਾ ਕਰਨ ਦਾ ਰੁਝਾਨ ਜਾਰੀ ਰਿਹਾ ਤਾਂ ਵਿਦਿਆਰਥੀ ਅਤੇ ਨੌਜਵਾਨ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਅਤੇ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.