IMG-LOGO
ਹੋਮ ਪੰਜਾਬ: ਮੋਹਾਲੀ ਰੈਲੀ ‘ਚ ਸੁਖਬੀਰ ਬਾਦਲ ਦੇ ਵੱਡੇ ਐਲਾਨ, ਆਟਾ-ਦਾਲ ਸਕੀਮ...

ਮੋਹਾਲੀ ਰੈਲੀ ‘ਚ ਸੁਖਬੀਰ ਬਾਦਲ ਦੇ ਵੱਡੇ ਐਲਾਨ, ਆਟਾ-ਦਾਲ ਸਕੀਮ ਬਹਾਲ ਕਰਨ ਤੋਂ ਲੈ ਕੇ ਧੀਆਂ ਦੇ ਵਿਆਹ ਲਈ 1 ਲੱਖ ਦੇਣ ਦਾ ਵਾਅਦਾ

Admin User - Sep 10, 2026 05:02 PM
IMG

ਮੋਹਾਲੀ ਦੇ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਮਿਸ਼ਨ’ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢਣ ਲਈ ਸ਼੍ਰੋਮਣੀ ਅਕਾਲੀ ਦਲ ਹੀ ਸਮਰੱਥ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਬਣਨ ਦੀ ਸੂਰਤ ਵਿੱਚ ਲੋਕਾਂ ਨਾਲ ਜੁੜੀਆਂ ਕਈ ਯੋਜਨਾਵਾਂ ਮੁੜ ਲਾਗੂ ਕਰਨ ਦਾ ਭਰੋਸਾ ਦਿੱਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਲਾਭਪਾਤਰੀਆਂ ਨੂੰ 50 ਕਿਲੋ ਆਟਾ ਮੁਹੱਈਆ ਕਰਵਾਉਣ ਦੀ ਗੱਲ ਕਹੀ ਗਈ। ਇਸ ਤੋਂ ਇਲਾਵਾ ਧੀ ਦੇ ਵਿਆਹ ਲਈ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ।

ਰੈਲੀ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲਾਲ ਢੋਰੇ ਅੰਦਰ ਬਣੇ ਮਕਾਨਾਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਕਾਨਾਂ ਦੇ ਮਾਲਕਾਂ ਲਈ ਮਾਲਕੀ ਦਸਤਾਵੇਜ਼ ਤਿਆਰ ਕਰਵਾਏ ਜਾਣਗੇ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਨਵਾਂਗਾਓਂ ਨੂੰ ਨਵੇਂ ਚੰਡੀਗੜ੍ਹ ਨਾਲ ਜੋੜ ਕੇ ਵਿਕਸਤ ਕਰਨ ਦੀ ਗੱਲ ਆਖੀ। ਉਨ੍ਹਾਂ ਇਸ ਯੋਜਨਾ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੁਪਨੇ ਨਾਲ ਜੋੜਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਇਸ ਨੂੰ ਅਮਲੀ ਰੂਪ ਦਿੱਤਾ ਜਾਵੇਗਾ।

ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ ਵੀ ਸੁਖਬੀਰ ਬਾਦਲ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.