IMG-LOGO
ਹੋਮ ਪੰਜਾਬ: ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ...

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

Admin User - Sep 10, 2026 06:55 PM
IMG

ਸੰਗਰੂਰ, 10 ਸਤੰਬਰ 2026:

ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਦੀ ਟੀਮ ਨੇ ਅੱਜ ਸੰਗਰੂਰ ਦਾ ਦੌਰਾ ਕਰਦਿਆਂ ਪਿੰਡ ਤੂਰਬੰਜਾਰਾ ਵਿਖੇ ਸਵ: ਗੁਲਜ਼ਾਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਟੀਮ ਨੇ ਪਰਿਵਾਰ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ (ਆਈ.ਏ.ਐਸ.) ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਭਰੋਸੇ ਅਨੁਸਾਰ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਰੋਜ਼ਗਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਇਹ ਸਾਰੀ ਜਾਣਕਾਰੀ ਐਨ.ਸੀ.ਐਸ.ਸੀ. ਦੀ ਟੀਮ ਨਾਲ ਸਾਂਝੀ ਕੀਤੀ ਗਈ।


ਐਸ.ਐਸ.ਪੀ. ਨੇ ਦੱਸਿਆ ਕਿ ਪਰਿਵਾਰ ਨੇ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ’ਤੇ ਵੀ ਤਸੱਲੀ ਪ੍ਰਗਟਾਈ ਹੈ। ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਮਾਮਲੇ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਸੀ.ਐਸ.ਸੀ. ਦੀ ਟੀਮ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਦਾ ਨੋਟਿਸ ਲਿਆ। ਪ੍ਰਸ਼ਾਸਨ ਵੱਲੋਂ ਕਮਿਸ਼ਨ ਨੂੰ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾ, ਮਾਮਲੇ ਦੀ ਚੱਲ ਰਹੀ ਜਾਂਚ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕਮਿਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਰਕਾਰ ਵੱਲੋਂ ਕੀਤੇ ਗਏ ਸਾਰੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਐਨ.ਸੀ.ਐਸ.ਸੀ. ਨਾਲ ਪੂਰਾ ਸਹਿਯੋਗ ਜਾਰੀ ਰੱਖਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੀ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਯਕੀਨੀ ਬਣਾਈ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.