ਤਾਜਾ ਖਬਰਾਂ
ਗੁਰਦਾਸਪੁਰ-ਬਹਿਰਾਮਪੁਰ ਰੋਡ ’ਤੇ ਪਿੰਡ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਹਾਦਸਾਗ੍ਰਸਤ ਹੋ ਕੇ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਪਲਟੀ। ਹਾਦਸੇ ਸਮੇਂ ਬੱਸ ਵਿੱਚ ਕੋਈ ਸ਼ਰਧਾਲੂ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਾਣਕਾਰੀ ਮੁਤਾਬਕ ਬੱਸ ਮਥੁਰਾ-ਵ੍ਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰ ਛੱਡਣ ਤੋਂ ਬਾਅਦ ਵਾਪਸ ਪਰਤ ਰਹੀ ਸੀ। ਬਰਨਾਲਾ ਨੇੜੇ ਕਿਸੇ ਵਾਹਨ ਨੂੰ ਓਵਰਟੇਕ ਕਰਨ ਦੌਰਾਨ ਬੱਸ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਇਹ ਸੜਕ ਤੋਂ ਹੇਠਾਂ ਜਾ ਕੇ ਪਲਟ ਗਈ।
ਹਾਦਸੇ ਵੇਲੇ ਬੱਸ ਵਿੱਚ ਡਰਾਈਵਰ ਅਤੇ ਉਸਦੇ ਦੋ ਸਹਾਇਕ ਹੀ ਸਵਾਰ ਸਨ। ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਬੱਸ ਵਿੱਚੋਂ ਬਾਹਰ ਕੱਢਿਆ।
ਸੂਚਨਾ ਮਿਲਣ ’ਤੇ ਟ੍ਰੈਫਿਕ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ। ਕਰੇਨਾਂ ਦੀ ਮਦਦ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਣ ਦੀ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.