IMG-LOGO
ਹੋਮ ਪੰਜਾਬ: ਫ਼ਰੀਦਕੋਟ 'ਚ CIA ਸਟਾਫ਼ ਦੀ ਵੱਡੀ ਕਾਰਵਾਈ: 12 ਕਿੱਲੋ ਤੋਂ...

ਫ਼ਰੀਦਕੋਟ 'ਚ CIA ਸਟਾਫ਼ ਦੀ ਵੱਡੀ ਕਾਰਵਾਈ: 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

Admin User - Sep 11, 2026 02:10 PM
IMG

ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਦੇ ਸੀ.ਆਈ.ਏ. ਸਟਾਫ਼ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਨੈਸ਼ਨਲ ਹਾਈਵੇਅ 'ਤੇ ਘੇਰਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 12 ਕਿੱਲੋ 221 ਗ੍ਰਾਮ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਦਾਗਰ ਸਿੰਘ ਉਰਫ਼ ਘੁੱਲਾ ਅਤੇ ਕਵਲਜੀਤ ਖ਼ਾਨ ਉਰਫ਼ ਕੰਮੂ ਵਜੋਂ ਹੋਈ ਹੈ, ਜੋ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਰਮੂੰਵਾਲਾ ਦੇ ਵਸਨੀਕ ਹਨ।


ਇਹ ਕਾਰਵਾਈ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਪਿੰਡ ਚੰਦਬਾਜਾ ਨੇੜੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਅਮਲ 'ਚ ਲਿਆਂਦੀ ਗਈ। ਤਲਵੰਡੀ ਭਾਈ ਵਾਲੇ ਪਾਸਿਓਂ ਆ ਰਹੇ ਮੋਟਰਸਾਈਕਲ ਚਾਲਕਾਂ ਨੇ ਪੁਲਿਸ ਟੀਮ ਨੂੰ ਵੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਸਬ-ਇੰਸਪੈਕਟਰ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਮੁਸਤੈਦੀ ਵਿਖਾਉਂਦਿਆਂ ਦੋਵਾਂ ਨੂੰ ਦਬੋਚ ਲਿਆ। ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਦੀ ਹਾਜ਼ਰੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲ ਮੌਜੂਦ ਬੈਗ 'ਚੋਂ ਹੈਰੋਇਨ ਦੇ 6 ਪੈਕੇਟ ਬਰਾਮਦ ਹੋਏ।


ਪੁਲਿਸ ਨੇ ਕਰੋੜਾਂ ਦੀ ਨਸ਼ੀਲੀ ਸਮੱਗਰੀ ਦੇ ਨਾਲ-ਨਾਲ ਘਟਨਾ 'ਚ ਵਰਤਿਆ ਵਾਹਨ ਅਤੇ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਥਾਣਾ ਸਦਰ ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ, ਤਾਂ ਜੋ ਇਸ ਵੱਡੇ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.