IMG-LOGO
ਹੋਮ ਪੰਜਾਬ: ਆਗਾਮੀ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਦਾਅ: 18 ਸਤੰਬਰ...

ਆਗਾਮੀ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਦਾਅ: 18 ਸਤੰਬਰ ਤੋਂ ਸ਼ੁਰੂ ਹੋਵੇਗੀ 4 ਹਜ਼ਾਰ ਕਿਲੋਮੀਟਰ ਲੰਮੀ 'ਮੈਗਾ ਐਂਟੀ ਡਰੱਗਜ਼ ਯਾਤਰਾ'

Admin User - Sep 11, 2026 02:51 PM
IMG

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਇੱਕ ਵਿਸ਼ਾਲ 'ਮੈਗਾ ਐਂਟੀ ਡਰੱਗਜ਼ ਯਾਤਰਾ' ਦਾ ਆਗਾਜ਼ ਕਰਨਗੇ। 13 ਦਿਨਾਂ ਤੱਕ ਚੱਲਣ ਵਾਲੀ ਇਹ ਮੁਹਿੰਮ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਗੁਜ਼ਰੇਗੀ, ਜਿਸ ਦਾ ਮੁੱਖ ਮਕਸਦ ਨਸ਼ਾ ਪੀੜਤ ਪਰਿਵਾਰਾਂ, ਸਮਾਜਿਕ ਸੰਗਠਨਾਂ ਅਤੇ ਖੇਡ ਕਲੱਬਾਂ ਨਾਲ ਸਿੱਧਾ ਸੰਪਰਕ ਸਾਧਣਾ ਹੈ।


ਚੰਡੀਗੜ੍ਹ ਵਿਖੇ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਨ ਲਈ ਯਾਤਰਾ ਨੂੰ ਚਾਰ ਵੱਖ-ਵੱਖ ਰੂਟਾਂ ਵਿੱਚ ਵੰਡਿਆ ਗਿਆ ਹੈ। ਪਹਿਲਾ ਰੂਟ ਸੁਜਾਨਪੁਰ ਤੋਂ ਸ਼ੁਰੂ ਹੋ ਕੇ ਮਾਝਾ ਤੇ ਦੁਆਬਾ ਖੇਤਰ ਕਵਰ ਕਰੇਗਾ। ਦੂਜੀ ਯਾਤਰਾ 19 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ, ਤੀਜੀ ਯਾਤਰਾ 20 ਸਤੰਬਰ ਨੂੰ ਫ਼ਾਜ਼ਿਲਕਾ ਦੀ ਸਾਦਕੀ ਸਰਹੱਦ ਤੋਂ ਅਤੇ ਚੌਥੀ ਯਾਤਰਾ 21 ਸਤੰਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਵੇਗੀ। ਇਹ ਸਾਰੇ ਰੂਟ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਸਮਾਪਤ ਹੋਣਗੇ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚਣਗੇ।


ਇਸ ਦੌਰਾਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਸੂਬਾ ਸਰਕਾਰ ਦੀਆਂ ਨਸ਼ਾ ਮੁਕਤੀ ਨੀਤੀਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਪਰਚੇ ਦਰਜ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੁੰਦਾ, ਸਗੋਂ ਅਸਲ ਸਫ਼ਲਤਾ ਪੀੜਤਾਂ ਦੇ ਮੁੜ ਵਸੇਬੇ ਨਾਲ ਹੀ ਮਿਲੇਗੀ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਪੰਜਾਬ ਵਿੱਚ 'ਡਰੱਗ ਟ੍ਰੈਫ਼ਿਕਿੰਗ ਇੰਟੈਲੀਜੈਂਸ ਗ੍ਰਿੱਡ' ਕਾਇਮ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਗ੍ਰਿੱਡ ਵਿੱਚ ਪੰਜਾਬ ਪੁਲਿਸ, NCB, BSF, ਕਸਟਮਜ਼, ਇਨਕਮ ਟੈਕਸ ਅਤੇ ਧਾਰਮਿਕ-ਸਮਾਜਿਕ ਸੰਸਥਾਵਾਂ ਨੂੰ ਇੱਕਜੁੱਟ ਕੀਤਾ ਜਾਵੇਗਾ ਤਾਂ ਜੋ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.