ਤਾਜਾ ਖਬਰਾਂ
ਐਡਵੋਕੇਟ ਧਾਮੀ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਬਕਾਇਦਾ ਵੀਜ਼ੇ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਧਾਰਮਿਕ ਯਾਤਰਾ ਦੇ ਆਖਰੀ ਪੜਾਅ ’ਤੇ ਹਵਾਈ ਅੱਡੇ ’ਤੇ ਰੋਕਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਡੂੰਘੇ ਤੌਰ ’ਤੇ ਜੁੜੀਆਂ ਹੁੰਦੀਆਂ ਹਨ ਅਤੇ ਅਜਿਹੀਆਂ ਰੁਕਾਵਟਾਂ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਹਵਾਈ ਰਸਤੇ ਰਾਹੀਂ ਭਾਰਤ ਆਉਣ ਵਿੱਚ ਕੋਈ ਦਿੱਕਤ ਹੈ ਤਾਂ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।
ਧਾਮੀ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਯਾਤਰਾਵਾਂ ਨੂੰ ਸਿਆਸੀ ਜਾਂ ਪ੍ਰਸ਼ਾਸਨਿਕ ਰੁਕਾਵਟਾਂ ਤੋਂ ਮੁਕਤ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਸੁਚੱਜਾ ਮਾਹੌਲ ਮੁਹੱਈਆ ਕਰਵਾਇਆ ਜਾਵੇ।
Get all latest content delivered to your email a few times a month.