ਤਾਜਾ ਖਬਰਾਂ
ਇਨ੍ਹਾਂ ਟਰੱਕਾਂ ਵਿੱਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ ਅਤੇ ਰਸੋਈ ਵਿੱਚ ਵਰਤੋਂ ਵਾਲੇ ਥਾਲ, ਗਿਲਾਸ, ਬਾਟੀਆਂ ਤੇ ਚਮਚਿਆਂ ਤੋਂ ਇਲਾਵਾ ਚਾਵਲ, ਦਾਲ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਲ ਹੈ।
SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਸਮੱਗਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਅਹੁਦੇਦਾਰਾਂ ਨੇ ਰਵਾਨਾ ਕੀਤੀ।
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਦੌਰਾਨ SGPC ਵੱਲੋਂ ਹਮੇਸ਼ਾਂ ਮਨੁੱਖਤਾ ਦੀ ਸੇਵਾ ਨੂੰ ਤਰਜੀਹ ਦਿੱਤੀ ਜਾਂਦੀ ਹੈ। ਨੇਪਾਲ ਵਿੱਚ ਹੜ੍ਹਾਂ ਤੋਂ ਬਾਅਦ SGPC ਵੱਲੋਂ ਇੱਕ ਵਫ਼ਦ ਵੀ ਭੇਜਿਆ ਗਿਆ ਸੀ, ਜਿਸ ਨੇ ਉਥੋਂ ਦੀ ਸਰਕਾਰ ਅਤੇ ਸਥਾਨਕ ਲੋਕਾਂ ਨਾਲ ਸੰਪਰਕ ਕਰਕੇ ਪ੍ਰਭਾਵਿਤ ਇਲਾਕਿਆਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ SGPC ਵੱਲੋਂ ਲੰਗਰ ਸੇਵਾ ਵੀ ਲਗਾਤਾਰ ਜਾਰੀ ਹੈ। ਹੁਣ ਪ੍ਰਭਾਵਿਤ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਰਾਹਤ ਸਮੱਗਰੀ ਸਰਕਾਰ ਦੇ ਸਹਿਯੋਗ ਨਾਲ ਰਾਹਤ ਕੈਂਪਾਂ ਅਤੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਈ ਜਾਵੇਗੀ।
ਨੇਪਾਲ ਗਏ SGPC ਵਫ਼ਦ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵਫ਼ਦ ਵੱਲੋਂ ਨੇਪਾਲ ਸਰਕਾਰ ਨਾਲ ਕੀਤੇ ਗਏ ਰਾਬਤੇ ਸਦਕਾ ਰਾਹਤ ਕਾਰਜਾਂ ਲਈ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਹੋਈਆਂ ਹਨ। ਇਸ ਨਾਲ ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਦਾ ਕੰਮ ਹੋਰ ਸੁਚਾਰੂ ਹੋਇਆ ਹੈ।
Get all latest content delivered to your email a few times a month.