IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਦਿੱਤੀਆਂ ਨਵੀਆਂ ਜ਼ਿੰਮੇਵਾਰੀਆਂ,...

ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਦਿੱਤੀਆਂ ਨਵੀਆਂ ਜ਼ਿੰਮੇਵਾਰੀਆਂ, PAU ਦੇ ਰਜਿਸਟਰਾਰ ਤੇ ਸਪੋਰਟਸ ਡਾਇਰੈਕਟਰ ਦਾ ਵੀ ਤਬਾਦਲਾ

Admin User - Sep 11, 2026 09:40 PM
IMG

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਤਿੰਨ IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਪੇਡਾ ਅਤੇ ਖੇਡ ਵਿਭਾਗ ਨਾਲ ਸਬੰਧਤ ਅਹਿਮ ਅਹੁਦਿਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ।

2014 ਬੈਚ ਦੇ IAS ਅਧਿਕਾਰੀ ਰਿਸ਼ੀ ਪਾਲ ਸਿੰਘ ਨੂੰ PAU ਲੁਧਿਆਣਾ ਦੇ ਰਜਿਸਟਰਾਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀਆਂ ਸੇਵਾਵਾਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੈਂਬਰ ਸਕੱਤਰ ਵਜੋਂ ਤਾਇਨਾਤ ਕੀਤਾ ਜਾਣਾ ਹੈ।

2018 ਬੈਚ ਦੇ ਸੁਖਜੀਤ ਪਾਲ ਸਿੰਘ, ਜੋ ਇਸ ਸਮੇਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਸਕੱਤਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਵਧੀਕ ਸਕੱਤਰ ਹਨ, ਨੂੰ ਰਿਸ਼ੀ ਪਾਲ ਸਿੰਘ ਦੀ ਥਾਂ PAU ਲੁਧਿਆਣਾ ਦੇ ਰਜਿਸਟਰਾਰ ਵਜੋਂ ਤਾਇਨਾਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਪਟਾਰੇ ’ਤੇ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ 2015 ਬੈਚ ਦੇ IAS ਅਧਿਕਾਰੀ ਅਭਿਜੀਤ ਕਪਲਿਸ਼, ਜੋ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਮੁੱਖ ਕਾਰਜਕਾਰੀ ਹਨ, ਨੂੰ ਮੁੱਖ ਕਾਰਜਕਾਰੀ PEDA ਦੇ ਨਾਲ ਡਾਇਰੈਕਟਰ, ਸਪੋਰਟਸ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਨਾਲ ਇਹ ਜ਼ਿੰਮੇਵਾਰੀ ਹੁਣ ਤੱਕ ਸੰਭਾਲ ਰਹੀ ਸਾਕਸ਼ੀ ਸਾਹਨੀ ਦਾ ਵਾਧੂ ਚਾਰਜ ਖਤਮ ਹੋ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.